20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਮੀਟਿੰਗ

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।

ਅਜੀਤ ਡੈਸਕ 20-10-2026
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਉਂਦਾ ਹੈ। ਇਸ ਲਈ ਵਪਾਰੀਆਂ ਨੂੰ ਆਪਣੇ ਕਾਰੋਬਾਰ ਨਾਲ ਸਬੰਧਿਤ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿਚ ਕਿਸੇ ਕਿਸਮ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਪਾਰੀਆਂ ਵਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਜ਼ਿਲ੍ਹਾ ਪੱਧਰ ’ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਜੇਕਰ ਕਿਸੇ ਮਾਮਲੇ ਦੇ ਹੱਲ ਲਈ ਉੱਚ ਪੱਧਰ ’ਤੇ ਕਾਰਵਾਈ ਦੀ ਲੋੜ ਹੈ ਤਾਂ ਉਸ ਨੂੰ ਸਬੰਧਿਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਲਦ ਹੱਲ ਕੀਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ, ਪਾਵਰਕਾਮ, ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਸਟਰੀਟ ਲਾਈਟਾਂ ਦੇ ਸੁਚੱਜੇ ਪ੍ਰਬੰਧ, ਸਫ਼ਾਈ ਵਿਵਸਥਾ ਅਤੇ ਹੋਰ ਨਾਗਰਿਕ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਲੰਬਿਤ ਮਾਮਲਿਆਂ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਵਪਾਰੀ ਵਰਗ ਨੂੰ ਸੁਚਾਰੂ ਢੰਗ ਨਾਲ ਕਾਰੋਬਾਰ ਕਰਨ ਲਈ ਬਿਹਤਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਚੇਅਰਮੈਨ ਵਪਾਰ ਮੰਡਲ ਨਰੇਸ਼ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਵਾਂਦਰ ਜਟਾਣਾ ’ਚ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਦੀ ਰਿਹਾਇਸ਼ ਅੱਗੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।