27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਿਸ਼ਕਾਮ ਸੇਵਾ ਸੰਮਤੀ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ

ਕੋਟਕਪੂਰਾ, 26 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਨੂੰ ਬੀਤੇ ਦਿਨੀਂ ਹਿਊਮਨ ਰਾਈਟਸ ਅਵੇਅਰਨੈੱਸ ਕੈਂਪ ਦੌਰਾਨ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 27-10-2026
ਕੋਟਕਪੂਰਾ, 26 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਨੂੰ ਬੀਤੇ ਦਿਨੀਂ ਹਿਊਮਨ ਰਾਈਟਸ ਅਵੇਅਰਨੈੱਸ ਕੈਂਪ ਦੌਰਾਨ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਐਨ. ਜੀ. ਓਜ਼ ਕੋਰ ਗਰੁੱਪ, ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਫ਼ਰੀਦਕੋਟ (ਪੰਜਾਬ) ਵਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਪਦਮਸ਼੍ਰੀ ਨਾਲ ਸਨਮਾਨਿਤ ਜਤਿੰਦਰ ਸਿੰਘ ਸ਼ੰਟੀ ਨੇ ਸੰਮਤੀ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕੀਤੀ। ਸਨਮਾਨ ਪ੍ਰਾਪਤ ਕਰਨ ਮੌਕੇ ਨਿਸ਼ਕਾਮ ਸੇਵਾ ਸੰਮਤੀ ਦੇ ਪ੍ਰਧਾਨ ਮਨੋਜ ਦਿਵੇਦੀ ਨੇ ਕਿਹਾ ਕਿ ਇਹ ਸਨਮਾਨ ਕਿਸੇ ਇਕ ਵਿਅਕਤੀ ਦਾ ਨਹੀਂ, ਸਗੋਂ ਸੰਮਤੀ ਦੇ ਸਮੂਹ ਮੈਂਬਰਾਂ, ਸਹਿਯੋਗੀਆਂ, ਦਾਨਦਾਤਾਵਾਂ ਅਤੇ ਸੇਵਾ ਭਾਵਨਾ ਨਾਲ ਜੁੜੇ ਲੋਕਾਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਇਸ ਮੌਕੇ ਸੰਮਤੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸਲਾਹਕਾਰ ਟੀ.ਆਰ.ਅਰੋੜਾ, ਜਨਰਲ ਸਕੱਤਰ ਲੈਕਚਰਾਰ ਵਰਿੰਦਰ ਕਟਾਰੀਆ, ਖ਼ਜ਼ਾਨਚੀ ਸੋਮਨਾਥ ਗਰਗ, ਸੰਯੁਕਤ ਖ਼ਜ਼ਾਨਚੀ ਰਜਿੰਦਰ ਗਰਗ, ਮੁੱਖ ਸਲਾਹਕਾਰ ਸੁਭਾਸ਼ ਜਰਮਨੀ, ਮੁੱਖ ਸਲਾਹਕਾਰ ਓਮ ਪ੍ਰਕਾਸ਼ ਗੁਪਤਾ, ਬਲਜੀਤ ਖੀਵਾ ਆਦਿ ਵੀ ਹਾਜ਼ਰ ਸਨ। ਸੰਮਤੀ ਦੇ ਅਹੁਦੇਦਾਰਾਂ ਨੇ ਸਨਮਾਨ ਪ੍ਰਦਾਨ ਕਰਨ ਵਾਲੀ ਸੰਸਥਾ ਅਤੇ ਪ੍ਰੋਗਰਾਮ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਭਰਤੀ ਦੀ ਪ੍ਰੀਖਿਆ ’ਚ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦਿੰਦਾ ਮੁੰਨਾ ਭਾਈ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।