28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਫ਼ਰੀਦਕੋਟ ਦੀ ਸਫ਼ਾਈ ਵਿਵਸਥਾ ’ਚ ਸੁਧਾਰ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ : ਅਰਸ਼ ਸੱਚਰ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ, ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਇਤਿਹਾਸਕ ਸ਼ਹਿਰ ਫ਼ਰੀਦਕੋਟ ਵਿਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਅਤੇ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰਾਂ ਸਬੰਧੀ ਸਾਹਮਣੇ ਆਈਆਂ ਤਸਵੀਰਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੇਣ ਅਤੇ ਸਫ਼ਾਈ ਵਿਵਸਥਾ ਵਿਚ ਪੱਕੇ ਸੁਧਾਰ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਅਜੀਤ ਡੈਸਕ 28-10-2026
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ, ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਇਤਿਹਾਸਕ ਸ਼ਹਿਰ ਫ਼ਰੀਦਕੋਟ ਵਿਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਅਤੇ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰਾਂ ਸਬੰਧੀ ਸਾਹਮਣੇ ਆਈਆਂ ਤਸਵੀਰਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੇਣ ਅਤੇ ਸਫ਼ਾਈ ਵਿਵਸਥਾ ਵਿਚ ਪੱਕੇ ਸੁਧਾਰ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ। ਸੱਚਰ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਕੂੜੇ ਦੇ ਢੇਰਾਂ ਅਤੇ ਸਫ਼ਾਈ ਦੀਆਂ ਕਮੀਆਂ ਸਬੰਧੀ ਸਾਹਮਣੇ ਆ ਰਹੀਆਂ ਤਸਵੀਰਾਂ ਚਿੰਤਾਜਨਕ ਹਨ। ਫ਼ਰੀਦਕੋਟ ਇਕ ਇਤਿਹਾਸਕ ਅਤੇ ਮਹੱਤਵਪੂਰਨ ਸ਼ਹਿਰ ਹੈ, ਜਿਸ ਦੀ ਸਾਫ਼-ਸਫ਼ਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਸਾਫ਼-ਸੁਥਰਾ ਵਾਤਾਵਰਨ ਅਤੇ ਬਿਹਤਰ ਨਗਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਸੱਚਰ ਨੇ ਮੁੱਖ ਮੰਤਰੀ ਨੂੰ ਭੇਜੇ ਪੱਤਰ ਵਿਚ ਮੰਗ ਕੀਤੀ ਕਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਪ੍ਰਭਾਵਿਤ ਥਾਵਾਂ ਦੀ ਜਾਂਚ ਕਰਵਾਈ ਜਾਵੇ, 72 ਘੰਟਿਆਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ ਅਤੇ ਹਰ ਵਾਰਡ ਵਿਚ ਕੂੜਾ ਚੁੱਕਣ ਤੇ ਸਫ਼ਾਈ ਦੀ ਜ਼ਿੰਮੇਵਾਰੀ ਸਪੱਸ਼ਟ ਤੌਰ ’ਤੇ ਤੈਅ ਕੀਤੀ ਜਾਵੇ। ਨਗਰ ਕੌਂਸਲ ਦੇ ਸਫ਼ਾਈ ਪ੍ਰਬੰਧਾਂ, ਉਪਲਬਧ ਕਰਮਚਾਰੀਆਂ, ਮਸ਼ੀਨਰੀ ਅਤੇ ਕੂੜਾ ਨਿਪਟਾਰੇ ਦੀ ਵਿਵਸਥਾ ਦੀ ਸਮੀਖਿਆ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਜਾਂਚ ਦੌਰਾਨ ਜਿੱਥੇ ਵੀ ਲਾਪਰਵਾਹੀ ਸਾਹਮਣੇ ਆਵੇ, ਉੱਥੇ ਨਿਯਮਾਂ ਅਨੁਸਾਰ ਜਵਾਬਦੇਹੀ ਤੈਅ ਕੀਤੀ ਜਾਵੇ। ਇਸ ਤੋਂ ਇਲਾਵਾ ਸੱਤ ਦਿਨਾਂ ਅੰਦਰ ਕੀਤੀ ਗਈ ਕਾਰਵਾਈ ਦੀ ਲਿਖਤੀ ਰਿਪੋਰਟ ਅਤੇ ਸ਼ਹਿਰ ਦੀ ਸਫ਼ਾਈ ਲਈ ਲੰਬੇ ਸਮੇਂ ਦੀ ਕਾਰਜਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੱਤਰ ਦੀਆਂ ਕਾਪੀਆਂ ਮੁੱਖ ਸਕੱਤਰ ਪੰਜਾਬ, ਸਥਾਨਕ ਸਰਕਾਰਾਂ ਵਿਭਾਗ, ਡਿਪਟੀ ਕਮਿਸ਼ਨਰ ਫ਼ਰੀਦਕੋਟ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਦਫ਼ਤਰ ਨੂੰ ਵੀ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ, ਸਿਹਤਮੰਦ ਅਤੇ ਸੁੰਦਰ ਫ਼ਰੀਦਕੋਟ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਪਹਿਲ ਹੋਣੀ ਚਾਹੀਦੀ ਹੈ ਅਤੇ ਇਸ ਉਦੇਸ਼ ਲਈ ਉਹ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹਨ।
ਪਿਛਲੀ ਖ਼ਬਰ ਰੇਹੜੀਆਂ ’ਤੇ ਵਿਕਣ ਵਾਲੇ ਭੋਜਨ ਦੀ ਗੁਣਵੱਤਾ ’ਤੇ ਨਿਗਰਾਨੀ ਜ਼ਰੂਰੀ ਦਿਨ ਬ-ਦਿਨ ਵੱਧ ਰਹੀਆਂ ਬਿਮਾਰੀਆਂ ਦਾ ਕਾਰਨ ਹੀ ਗੈਰ... ਅਗਲੀ ਖ਼ਬਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਜੀਵਨ ਪ੍ਰਮਾਣ ਪੱਤਰ ਲਗਵਾਉਣ ਲਈ ਵਿਸ਼ੇਸ਼ ਕੈਂਪ 2 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।