29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕੇਂਦਰ ਸਰਕਾਰ ਸੋਚੀ ਸਮਝੀ ਸਾਜਿਸ਼ ਤਹਿਤ ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਕਰ ਰਹੀ : ਚਰਨਜੀਤ ਸਿੰਘ ਚੰਨੀ

ਕੋਟਕਪੂਰਾ, 28 ਅਕਤੂਬਰ (ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਰ ਸ਼ਾਮ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਗੜੇ੍ਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਅਜੀਤ ਡੈਸਕ 29-10-2026
ਕੋਟਕਪੂਰਾ, 28 ਅਕਤੂਬਰ (ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਰ ਸ਼ਾਮ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਗੜੇ੍ਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੜੀ ਸੋਚੀ ਸਮਝੀ ਸਾਜਿਸ਼ ਤਹਿਤ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰੀ ਗੜੇਮਾਰੀ ਅਤੇ ਤੇਜ਼ ਝੱਖੜ ਕਾਰਨ ਕੋਟਕਪੂਰਾ ਇਲਾਕੇ ਦੇ ਕਈ ਪਿੰਡਾਂ ’ਚ ਝੋਨੇ ਅਤੇ ਬਾਸਮਤੀ ਦੀਆਂ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ, ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਮੁਆਵਜ਼ਾ ਦਿਵਾਉਣ ਲਈ ਸੰਘਰਸ਼ ਦਾ ਰਾਹ ਅਪਣਾਉਣਗੇ। ਪਿੰਡ ਵਾਂਦਰ ਜਟਾਨਾ ਦੇ ਕਿਸਾਨਾਂ ਨੇ ਦੱਸਿਆ ਕਿ ਪਿੰਡ ਦੀ ਸਹਿਕਾਰੀ ਸੁਸਾਇਟੀ ਵਿਚ ਯੂਰੀਆ ਖਾਦ ਦੇ ਮਹਿਜ 400 ਗੱਟੇ ਆਏ ਹਨ, ਜਦਕਿ ਪਿੰਡ ਦੀ ਖੇਤੀ ਦੇ ਹਿਸਾਬ ਨਾਲ 3200 ਗੱਟਿਆਂ ਦੀ ਲੋੜ ਹੈ। ਕਿਸਾਨਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਇਹੀ ਖਾਦ ਬਾਜ਼ਾਰਾਂ ਵਿਚੋਂ ਖਰੀਦਣੀ ਪੈਂਦੀ ਹੈ, ਉਹ ਕਾਫੀ ਜ਼ਿਆਦਾ ਮਹਿੰਗੇ ਭਾਅ ਮਿਲਦੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੇ ਆਪ ਨੂੰ ਕਿਸਾਨ ਦਾ ਪੁੱਤ ਦੱਸਦੇ ਹਨ, ਜਦਕਿ ਹੁਣ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਲਗਾਤਾਰ ਟਾਲਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕੇਂਦਰ ਸਰਕਾਰ ਅੱਗੇ ਬੇਬੱਸ ਹੋ ਗਈ ਹੈ ਅਤੇ ਪੰਜਾਬ ਦੇ ਖਜ਼ਾਨੇ ਨੂੰ ਦਿੱਲੀ ਦੇ ਆਗੂਆਂ ਕੋਲੋਂ ਲੁਟਾਇਆ ਜਾ ਰਿਹਾ। ਉਨਾਂ ਦੱਸਿਆ ਕਿ ਕਾਂਗਰਸ ਸਰਕਾਰ ਸਮੇਂ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਭਰਭਾਈ ਕੀਤੀ। ਇਥੋਂ ਤੱਕ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਦੋ ਸ਼ੈਲਰ ਮਾਲਕਾਂ ਦੇ ਸੈਲਰਾਂ ਦੀ ਮਸ਼ੀਨਰੀ ਗੜੇ੍ਹਮਾਰੀ ਅਤੇ ਤੇਜ਼ ਤੂਫ਼ਾਨ ਕਾਰਨ ਬੁਰੀ ਤਰਾਂ ਨੁਕਸਾਨੀ ਗਈ ਹੈ ਪਰ ਅਜੇ ਤੱਕ ਸਰਕਾਰ ਨੇ ਉਨ੍ਹਾਂ ਦੀ ਕੋਈ ਭਰਭਾਈ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਨੂੰ ਅੱਜ ਤੱਕ ਕੋਈ ਮੁਆਵਜ਼ਾ ਮਿਲਿਆ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਕਾਰ ਹੋਏ ਨੁਕਸਾਨ ਦਾ ਸਾਰਿਆਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਵੀ ਇਸ ਦਾ ਨੁਕਸਾਨ ਦਾ 10% ਦੀ ਭਰਭਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫ਼ਰੰਟ ’ਤੇ ਫੇਲ ਹੋ ਚੁੱਕੀ ਹੈ। ਉਨ੍ਹਾਂ ਗੜੇਮਾਰੀ ਪ੍ਰਭਾਵਿਤ ਖੇਤਾਂ ਅਤੇ ਰੁਪਿੰਦਰਜੀਤ ਸਿੰਘ ਸੋਨਾ ਮਾਨ ਦੇ ਸ਼ੈਲਰਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ ਅਤੇ ਮੰਗ ਕੀਤੀ ਕਿ ਗੜੇ੍ਮਾਰੀ ਕਾਰਨ ਕਿਸਾਨਾਂ ਅਤੇ ਸ਼ੈਲਰ ਮਾਲਕਾਂ ਦੇ ਹੋਏ ਨੁਕਸਾਨ ਦੀ ਤੁਰੰਤ ਭਰਭਾਈ ਕੀਤੀ ਜਾਵੇ। ਇਸ ਮੌਕੇ ਹਲਕਾ ਇੰਚਾਰਜ ਕੋਟਕਪੂਰਾ ਅਜੈਪਾਲ ਸਿੰਘ ਸੰਧੂ, ਹਲਕਾ ਇੰਚਾਰਜ ਜੈਤੋ ਦਰਸ਼ਨ ਸਿੰਘ ਢਿਲਵਾਂ, ਸੀਨੀਅਰ ਕਾਂਗਰਸੀ ਆਗੂ ਬਲਵੰਤ ਸਿੰਘ ਭਾਣਾ, ਜੱਸਾ ਘਮਿਆਰਾ, ਸੁੱਖਾ ਖਾਰਾ, ਸੁਖਦੀਪ ਸਿੰਘ ਸੰਧੂ, ਸਾਬਕਾ ਚੇਅਰਮੈਨ ਕੁਲਦੀਪ ਸਿੰਘ ਚਮੇਲੀ, ਸਾਬਕਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਸੱਗੂ, ਸ਼ਗਨਦੀਪ ਸਿੰਘ ਵਾੜਾਦਰਕਾ, ਗੁਰਬਚਨ ਸਿੰਘ ਟੋਨੀ, ਸ਼ਾਹਬਾਜ ਸਿੰਘ ਸੰਧੂ, ਮਹਿਤਾਬ ਸਿੰਘ ਸੰਧੂ, ਗੁਰਪ੍ਰੀਤ ਸਿੰਘ ਗੋਪੀ, ਜਗਜੀਤ ਸਿੰਘ ਪੱਕਾ, ਕੁਲਦੀਪਇੰਦਰ ਸਿੰਘ ਹੈਪੀ, ਅਮਰਿੰਦਰ ਸਿੰਘ ਬਨੀ ਬਰਾੜ, ਸਾਬਕਾ ਚੇਅਰਮੈਨ ਅਜੈਬ ਸਿੰਘ ਚਹਿਲ, ਬਲਵਿੰਦਰ ਸਿੰਘ ਹਰੀਨੌ , ਲਖਵਿੰਦਰ ਸਿੰਘ, ਰਾਜ ਸਿੰਘ ਸਾਬਕਾ ਸਰਪੰਚ ਪੱਕਾ, ਜਗਜੀਤ ਸਿੰਘ ਪੱਕਾ ਸਮੇਤ ਹੋਰ ਵੀ ਕਾਂਗਰਸੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਰਵਾ ਚੌਥ ਦੇ ਵਰਤ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ ਕਿਧਰੇ ਮਹਿੰਦੀ ਲਗਵਾ ਰਹੀਆਂ ਸੁਹਾਗਣਾਂ ਤੇ ਕਿਧਰੇ ਚੂੜੀਆਂ... ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।