ਖੇਡਾਂ ਵਤਨ ਪੰਜਾਬ ਦੀਆਂ ’ਚ ਸੰਤ ਮੋਹਨ ਦਾਸ ਸਕੂਲ ਜੇਤੂ
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ (ਸੀਜਨ-4) ਵਿਚ ਰਗਬੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆਂ ਦੀਆਂ ਖਿਡਾਰਣਾਂ ਉਮਰ ਗਰੁੱਪ–17 ਨੇ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਅਜੀਤ ਡੈਸਕ
29-10-2026