29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦਸਮੇਸ਼ ਆਦਰਸ਼ ਸਕੂਲ ਵਿਖੇ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ

ਬਰਗਾੜੀ, 28 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਚਿੱਤਰਕਲਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

ਵਾਤਾਵਰਨ ਪ੍ਰਦੂਸ਼ਣ ਸੰਬੰਧੀ ਕਰਵਾਏ ਗਏ ਸੈਮੀਨਾਰ ’ਚ ਭਾਗ ਲੈਣ ਵਾਲੇ ਵਿਦਿਆਰਥੀ ਪ੍ਰਬੰਧਕ ਪੂਜਾ ਰਾਣੀ ਸ਼ਰਮਾ ਅਤੇ ਅਧਿਆਪਕਾਂ ਨਾਲ। ਤਸਵੀਰ: ਸੁਖਰਾਜ ਸਿੰਘ ਗੋਂਦਾਰਾ 29-10-2026
ਬਰਗਾੜੀ, 28 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਚਿੱਤਰਕਲਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ’ਚ ਵਾਤਾਵਰਨ ਪ੍ਰਦੂਸ਼ਣ ਦੇ ਦੁਰ-ਪ੍ਰਭਾਵਾਂ ਨੂੰ ਦਰਸਾਉਂਦੇ ਚਿੱਤਰ ਬਣਾਏ ਗਏ ਅਤੇ ਭਾਸ਼ਣ ਰਾਹੀਂ ਇਸ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਮੁੱਖ ਪ੍ਰਬੰਧਕ ਅਸ਼ੋਕ ਸ਼ਰਮਾ ਨੇ ਕਿਹਾ ਕਿ ਭਾਂਵੇ ਆਮ ਤੌਰ ’ਤੇ ਵਾਤਾਵਰਨ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਭਾਗੀਦਾਰ ਮੰਨਿਆ ਜਾਂਦਾ ਹੈ ਪ੍ਰੰਤੂ ਕਿਸਾਨਾਂ ਦਾ ਇਸ ’ਚ ਕੋਈ ਬਹੁਤਾ ਯੋਗਦਾਨ ਨਹੀਂ ਕਿਸਾਨਾਂ ਨੇ ਇਸ ਦੀ ਰੋਕਥਾਮ ਲਈ ਪਰਾਲੀ ਦੀਆਂ ਗੱਠਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਦਾ ਨਿਪਟਾਰਾ ਨੂੰ ਪ੍ਰਦੂਸ਼ਣ ਰਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਕੂਲਾਂ ’ਚ ਜ਼ਿਆਦਾਤਰ ਵਿਦਿਆਰਥੀ ਕਿਸਾਨਾਂ ਮਜ਼ਦੂਰਾਂ ਦੇ ਪੜ੍ਹਦੇ ਇਸ ਲਈ ਉਨ੍ਹਾਂ ਨੂੰ ਵਾਤਾਵਰਨ ਪ੍ਰਦੂਸ਼ਣ ਸਬੰਧੀ ਆਪਣੇ ਮਾਪਿਆਂ ਨੂੰ ਸੁਚੇਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਉਣ ਵਾਲਾ ਭਵਿੱਖ ਹਨ ਇਸ ਲਈ ਵਾਤਾਵਰਣ ਸ਼ੁੱਧ ਰੱਖਣ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ’ਤੇ ਹੀ ਹੈ। ਇਸ ਮੌਕੇ ਪੂਜਾ ਸ਼ਰਮਾ, ਗੁਰਮੀਤ ਕੌਰ, ਪ੍ਰੇਮਪ੍ਰਦੀਪ ਕੌਰ, ਅਮਨਦੀਪ ਕੌਰ, ਚਰਨਜੀਤ ਕੌਰ, ਵੀਰਪਾਲ ਕੌਰ, ਜਸਪ੍ਰੀਤ ਕੌਰ, ਜਗਮੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ ਆਦਿ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਮੰਡਲ ਬਰਗਾੜੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਸੰਤ ਮੋਹਨ ਦਾਸ ਸਕੂਲ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।