01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 01-11-2026
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਰੇਲਵੇ ਸਟੇਸਨ ਕੋਲ ਦੀ ਹੁੰਦੇ ਹੋਏ ਸਾਦਿਕ ਚੌਂਕ ਵਲ ਜਾ ਰਹੇ ਸੀ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਰਹੁਲ ਸਿੰਘ ਜੋ ਕਿ ਹੈਰੋਇਨ ਪੀਣ ਅਤੇ ਵੇਚਣ ਦਾ ਆਦੀ ਹੈ ਜੋ ਅੱਜ ਕੈਂਟ ਰੋਡ, ਜਹਾਜ਼ ਗਰਾਊਂਡ ਫ਼ਰੀਦਕੋਟ ਵਾਲੇ ਪਾਸੇ ਤੁਰਿਆ ਫਿਰਿਆ ਦੇਖਿਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨ ’ਤੇ ਰੇਡ ਕੀਤੀ ਗਈ ਤਾਂ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਗਲੀ ਖ਼ਬਰ ਚੰਨੀ ਅਤੇ ਬਾਜਵਾ ਦੀ ਅਗਵਾਈ ਹੇਠ ਕਾਂਗੜ ਦੇ ਸ਼ਹਿਰੀ ਦਫ਼ਤਰ ਦਾ ਉਦਘਾਟਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।