ਗੁਰੂ ਕੀ ਢਾਬ ਵਿਖੇ ਝਿੰਜਰ ਦੀ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ, ਨੌਜਵਾਨਾਂ ਨੂੰ ਪੰਜਾਬ ਦੇ ਹੱਕਾਂ ਲਈ ਲਾਮਬੰਦ ਹੋਣ ਦਾ ਦਿੱਤਾ ਸੱਦਾ
ਜੈਤੋ, 1 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਵਰਗ ਨੂੰ ਪਾਰਟੀ ਨਾਲ ਜੋੜਨ ਅਤੇ ਸਿਆਸੀ ਸਰਗਰਮੀਆਂ ਤੇਜ਼ ਕਰਨ ਲਈ ਗੁਰਦੁਆਰਾ ਗੁਰੂ ਕੀ ਢਾਬ ਦੇ ਦੀਵਾਨ ਹਾਲ ਵਿਖੇ ਕੀਤੀ ਗਈ ਯੂਥ ਰੈਲੀ ਨੂੰ ਭਰਵਾਂ ਹੁੰਗਾਰਾ ਮਿਲਿਆ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਹੋਏ ਇਸ ਇਕੱਠ ’ਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਯੂਥ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਸਿਰੀ ਸਾਹਿਬ ਭੇਟ ਕਰਦੇ ਹੋਏ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਯਾਦਵਿੰਦਰ ਸਿੰਘ ਜ਼ੈਲਦਾਰ, ਗੁਰਚੇਤ ਸਿੰਘ ਢਿੱਲੋਂ, ਅਮਰਜੀਤ ਕੌਰ, ਲਾਲੀ ਬਾਦਲ, ਗੁਰਬੀਰ ਸਿੰਘ ਬਰਾੜ ਤੇ ਤਰਲੋਚਣ ਸਿੰਘ ਦੁੱਲਟ। (ਸੱਜੇ) ਯੂਥ ਰੈਲੀ ’ਚ ਵਰਕਰਾਂ ਦਾ ਇਕੱਠ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ
02-11-2026