03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

‘ਆਪ’ ਆਗੂ ਗੁਰਪ੍ਰੀਤ ਸਿੰਘ ਸਰਾਂ ਨੇ ਪੀ. ਏ. ਡੀ. ਬੀ. ਮਲੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਮਲੋਟ, 2 ਨਵੰਬਰ (ਪਾਟਿਲ)- ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸਰਾਂ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ. ਏ.

ਅਜੀਤ ਡੈਸਕ 03-11-2026
ਮਲੋਟ, 2 ਨਵੰਬਰ (ਪਾਟਿਲ)- ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸਰਾਂ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਮਲੋਟ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨਵ-ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਸਰਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਹ ਖ਼ੁਸ਼ੀ ਦੀ ਗੱਲ ਹੈ ਕਿ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਅਹਿਮ ਅਹੁਦਿਆਂ ’ਤੇ ਬਿਰਾਜਮਾਨ ਕੀਤਾ ਜਾ ਰਿਹਾ ਹੈ, ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਬੈਂਕ ਦੇ ਚੁਣੇ ਗਏ ਸਾਰੇ ਡਾਇਰੈਕਟਰਾਂ ਨੂੰ ਵੀ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਨਿਭਾਉਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਇਸ ਸੰਬੰਧੀ ਪਾਰਟੀ ਪ੍ਰਧਾਨ ਅੱਗੇ ਨਵੇਂ ਪ੍ਰਸਤਾਵ ਰੱਖੇ ਗਏ ਹਨ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਚੋਣਾਂ ਦੇ ਨੇੜੇ ਸਿਆਸੀ ਸਰਗਰਮੀਆਂ ਚੱਲਦੀਆਂ ਰਹਿੰਦੀਆਂ ਹਨ। ਕੁਝ ਆਗੂ ਪਾਰਟੀਆਂ ਵਿਚ ਆਉਂਦੇ ਹਨ ਅਤੇ ਕੁਝ ਛੱਡ ਕੇ ਜਾਂਦੇ ਹਨ, ਪਰ ਆਮ ਆਦਮੀ ਪਾਰਟੀ ਪਹਿਲਾਂ ਵੀ ਆਪਣੇ ਵਰਕਰਾਂ ਦੇ ਸਿਰ ’ਤੇ ਮਜ਼ਬੂਤ ਸੀ ਅਤੇ ਅੱਜ ਵੀ ਮਜ਼ਬੂਤ ਹੈ। ਸਰਕਾਰ ਦੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਬਾਰੇ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਪ੍ਰਕਿਰਿਆ ਅਧੀਨ ਹਨ। ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਕਾਂਗਰਸ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।