02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਾਅਦਿਆਂ ਦੀ ਨਹੀਂ, ਕੀਤੇ ਕੰਮਾਂ ਦੀ ਸਿਆਸਤ ’ਚ ਵਿਸ਼ਵਾਸ ਰੱਖਦਾ ਹਾਂ- ਅਰਸ਼ ਸੱਚਰ

ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮਿਸ਼ਨ 2027 ਤਹਿਤ ਆਪਣੀ ਜਨਸੇਵਾ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਿਆਸਤ ਦਾ ਮੁੱਖ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ’ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਹੈ। ਅਰਸ਼ ਸੱਚਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਸਿਹਤ ਸਹੂਲਤਾਂ, ਨਸ਼ਾ ਮੁਕਤ ਫ਼ਰੀਦਕੋਟ, ਸਕੂਲਾਂ ਅਤੇ ਕਾਲਜਾਂ ਵਿਚ ਸੁਧਾਰ, ਕਿਸਾਨਾਂ ਦੀਆਂ ਮੰਡੀਆਂ ਸਬੰਧੀ ਸਮੱਸਿਆਵਾਂ, ਵਪਾਰੀਆਂ ਤੇ ਦੁਕਾਨਦਾਰਾਂ ਦੇ ਹੱਕਾਂ, ਗਰੀਬ ਪਰਿਵਾਰਾਂ ਦੀ ਸਹਾਇਤਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਵਰਗੇ ਮੁੱਦੇ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ।

ਅਜੀਤ ਡੈਸਕ 03-11-2026
ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮਿਸ਼ਨ 2027 ਤਹਿਤ ਆਪਣੀ ਜਨਸੇਵਾ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਿਆਸਤ ਦਾ ਮੁੱਖ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ’ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਹੈ। ਅਰਸ਼ ਸੱਚਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਸਿਹਤ ਸਹੂਲਤਾਂ, ਨਸ਼ਾ ਮੁਕਤ ਫ਼ਰੀਦਕੋਟ, ਸਕੂਲਾਂ ਅਤੇ ਕਾਲਜਾਂ ਵਿਚ ਸੁਧਾਰ, ਕਿਸਾਨਾਂ ਦੀਆਂ ਮੰਡੀਆਂ ਸਬੰਧੀ ਸਮੱਸਿਆਵਾਂ, ਵਪਾਰੀਆਂ ਤੇ ਦੁਕਾਨਦਾਰਾਂ ਦੇ ਹੱਕਾਂ, ਗਰੀਬ ਪਰਿਵਾਰਾਂ ਦੀ ਸਹਾਇਤਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਵਰਗੇ ਮੁੱਦੇ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਫ਼ਰੀਦਕੋਟ ਦੀਆਂ ਸਥਾਨਕ ਸਮੱਸਿਆਵਾਂ ਦੇ ਹੱਲ ਲਈ ਉਹ ਲਗਾਤਾਰ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰ ਰਹੇ ਹਨ। ਉਸ ਦੇ ਲਈ ਸਿਆਸਤ ਅਹੁਦਾ ਪ੍ਰਾਪਤ ਕਰਨ ਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਜ਼ਰੀਆ ਹੈ। ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਉਨ੍ਹਾਂ ਦਾ ਸੰਕਲਪ ਫ਼ਰੀਦਕੋਟ ਨੂੰ ਸਿਹਤ, ਸਿੱਖਿਆ, ਰੁਜ਼ਗਾਰ , ਵਪਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਹੋਰ ਮਜ਼ਬੂਤ ਬਣਾਉਣਾ ਹੈ।
ਪਿਛਲੀ ਖ਼ਬਰ ਫ਼ੇਬਲ ਪਬਲਿਕ ਸਕੂਲ ਵਿਖੇ ਜਾਦੂ ਦੇ ਸ਼ੋਅ ਰਾਹੀਂ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਦਿੱਤਾ ਅਗਲੀ ਖ਼ਬਰ -ਮਾਮਲਾ : ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਦਾ- ਕਿਸਾਨ ਜਥੇਬੰਦੀਆਂ ਵਲੋਂ ਮਾਰਕਿਟ ਕਮੇਟੀ ਦੇ ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।