02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਸ਼ੀਲੀਆਂ ਦਵਾਈਆਂ ਦੀ ਵਿਕਰੀ ਰੋਕਣ ਲਈ ਤਿੰਨ ਮੈਡੀਕਲ ਸਟੋਰਾਂ ਦੀ ਜਾਂਚ

ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)- ਡਰੱਗ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਚ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਅਤੇ ਦਵਾਈਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਸਿਟੀ ਫ਼ਰੀਦਕੋਟ ਪੁਲਿਸ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਤਿੰਨ ਮੈਡੀਕਲ ਫ਼ਰਮਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਡੋਗਰ ਬਸਤੀ ਸਥਿਤ ਸਿੰਗਲਾ ਮੈਡੀਕਲ ਸਟੋਰ ਵਿਖੇ ਕੋਈ ਆਮ ਬੇਨਿਯਮੀ ਸਾਹਮਣੇ ਨਹੀਂ ਆਈ, ਜਦਕਿ ਇਸੇ ਇਲਾਕੇ ਵਿਚ ਰਾਜਾ ਮੈਡੀਕਲ ਏਜੰਸੀ ਵਿਖੇ ਕੁਝ ਆਮ ਕਿਸਮ ਦੀਆਂ ਬੇਨਿਯਮੀਆਂ ਪਾਈਆਂ ਗਈਆਂ।

ਅਜੀਤ ਡੈਸਕ 03-11-2026
ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)- ਡਰੱਗ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਚ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਅਤੇ ਦਵਾਈਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਸਿਟੀ ਫ਼ਰੀਦਕੋਟ ਪੁਲਿਸ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਤਿੰਨ ਮੈਡੀਕਲ ਫ਼ਰਮਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਡੋਗਰ ਬਸਤੀ ਸਥਿਤ ਸਿੰਗਲਾ ਮੈਡੀਕਲ ਸਟੋਰ ਵਿਖੇ ਕੋਈ ਆਮ ਬੇਨਿਯਮੀ ਸਾਹਮਣੇ ਨਹੀਂ ਆਈ, ਜਦਕਿ ਇਸੇ ਇਲਾਕੇ ਵਿਚ ਰਾਜਾ ਮੈਡੀਕਲ ਏਜੰਸੀ ਵਿਖੇ ਕੁਝ ਆਮ ਕਿਸਮ ਦੀਆਂ ਬੇਨਿਯਮੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਐਲ.ਆਈ.ਸੀ. ਵਾਲੀ ਗਲੀ ਸਥਿਤ ਟਰੂ ਐਕਟ ਫਾਰਮਾ ਦੀ ਜਾਂਚ ਦੌਰਾਨ ਫਰਮ ਵਲੋਂ ਕੁਝ ਦਵਾਈਆਂ ਦੇ ਸਬੰਧਿਤ ਹੱਥੀਂ ਦਰਜ ਕੀਤੇ ਵਿਕਰੀ ਰਿਕਾਰਡ ਪੇਸ਼ ਨਹੀਂ ਕੀਤੇ ਗਏ। ਇਸ ਤੋਂ ਇਲਾਵਾ 28 ਫ਼ਰਵਰੀ 2025 ਦੀ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦਵਾਈਆਂ ਸਬੰਧੀ ਲਾਜ਼ਮੀ ਮਹੀਨਾਵਾਰ ਰਿਪੋਰਟ ਵੀ ਜਮ੍ਹਾਂ ਨਹੀਂ ਕਰਵਾਈ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਵਿਭਾਗ ਵਲੋਂ ਫਾਰਮ-16 ਤਹਿਤ ਦੋ ਕਿਸਮਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ। ਜ਼ਬਤ ਕੀਤੀਆਂ ਦਵਾਈਆਂ ਵਿਚ ਐਕਟੀਨੋਰਮ (ਕਲੋਰਡਾਇਜ਼ੈਪੋਕਸਾਈਡ ਅਤੇ ਡਾਈਸਾਈਕਲੋਮਾਈਨ) ਅਤੇ ਬੈਂਜ਼ਪ੍ਰੋ-ਐਫ.ਐਮ. (ਫਲੂਪੈਂਟਿਕਸੋਲ) ਸ਼ਾਮਿਲ ਹਨ। ਇਨ੍ਹਾਂ ਦੀ ਕੁੱਲ ਮਾਤਰਾ 48,990 ਗੋਲੀਆਂ ਹੈ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 3,30,687 ਰੁਪਏ ਬਣਦੀ ਹੈ। ਡਰੱਗ ਇੰਸਪੈਕਟਰ ਨੇ ਦੱਸਿਆ ਕਿ ਦਵਾਈਆਂ ਦੀ ਵਿਕਰੀ ਅਤੇ ਰਿਕਾਰਡ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਫ਼ਰਮਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੀਆਂ ਜਾਂਚ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਵਿਪਨ ਕੁਮਾਰ ਤੇ ਪੁਸ਼ਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।