04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦਿੱਲੀ ਇੰਟਰਨੈਸ਼ਨਲ ਸਕੂਲ ਦੀ ਖਿਡਾਰਨ ਪਰਿਨਿਤਾ ਨੇ ਦੋ ਤਗਮੇ ਜਿੱਤੇ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੀ ਹੋਣਹਾਰ ਵਿਦਿਆਰਥਣ ਪਰਿਨਿਤਾ ਨੇ 69ਵੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਆਪਣੀ ਤੇਜ਼ ਰਫ਼ਤਾਰ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਦਾ ਲੋਹਾ ਮਨਵਾਉਂਦਿਆਂ ਦੋ ਤਗਮੇ ਜਿੱਤ ਕੇ ਸਕੂਲ ਲਈ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ। ਪੰਜਵੀਂ ਜਮਾਤ ਦੀ ਇਸ ਨੰਨ੍ਹੀ ਖਿਡਾਰਨ ਨੇ 200 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਅਤੇ 400 ਮੀਟਰ ਰਿਲੇਅ ਦੌੜ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਸਬੂਤ ਦਿੱਤਾ।

ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੀ ਹੋਣਹਾਰ ਵਿਦਿਆਰਥਣ ਪਰਿਨਿਤਾ ਨੇ 69ਵੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਆਪਣੀ ਤੇਜ਼ ਰਫ਼ਤਾਰ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਦਾ ਲੋਹਾ ਮਨਵਾਉਂਦਿਆਂ ਦੋ ਤਗਮੇ ਜਿੱਤ ਕੇ ਸਕੂਲ ਲਈ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ। ਪੰਜਵੀਂ ਜਮਾਤ ਦੀ ਇਸ ਨੰਨ੍ਹੀ ਖਿਡਾਰਨ ਨੇ 200 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਅਤੇ 400 ਮੀਟਰ ਰਿਲੇਅ ਦੌੜ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਸਬੂਤ ਦਿੱਤਾ। ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਅਤੇ ਪ੍ਰੇਰਣਾ ਦੀ ਨਵੀਂ ਲਹਿਰ ਪੈਦਾ ਹੋਈ ਹੈ। ਸਕੂਲ ਦੇ ਪ੍ਰਿੰਸੀਪਲ ਪ੍ਰਿਅੰਕਾ ਬਰਾੜ ਨੇ ਪਰਿਨਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਅਜਿਹੀਆਂ ਪ੍ਰਾਪਤੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥਣ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਚੇਅਰਮੈਨ ਆਸ਼ੀਸ਼ ਤੋਲਾ ਨੇ ਵਿਦਿਆਰਥਣ ਦੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ। ਇਸ ਮੌਕੇ ਡਾਇਰੈਕਟਰ ਅਨੁਪਮਾ ਤੋਲਾ ਅਤੇ ਸ਼ਿਵਮ ਤੋਲਾ ਨੇ ਵੀ ਪਰਿਨਿਤਾ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਪਟਾਕਿਆਂ ਦੀ ਵਿਕਰੀ ਲਈ ਸ਼ਹਿਰ ਤੋਂ ਬਾਹਰ ਵੱਖਰੀ ਥਾਂ ਨਿਰਧਾਰਤ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।