05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦੀਵਾਲੀ ਮੌਕੇ ਮਠਿਆਈ ਵਿਕ੍ਰੇਤਾਵਾਂ ’ਤੇ ਰੱਖੀ ਜਾ ਰਹੀ ਖ਼ਾਸ ਨਜ਼ਰ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਹਰਮਹਿੰਦਰ ਪਾਲ)- ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਵਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।

ਅਜੀਤ ਡੈਸਕ 05-11-2026

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਹਰਮਹਿੰਦਰ ਪਾਲ)- ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਵਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ , ਘਰ ਦੀਆਂ ਬਣੀਆਂ ਮਠਿਆਈਆਂ ਅਤੇ ਫ਼ਲ ਖਾਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਮਠਿਆਈ ਵਿਕ੍ਰੇਤਾਵਾਂ, ਬੇਕਰੀਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਬਣਾਉਣ ਤੇ ਵੇਚਣ ਵਾਲਿਆਂ ’ਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਮਠਿਆਈਆਂ ਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੇ 29 ਸੈਂਪਲ ਲਏ ਗਏ ਅਤੇ 34 ਥਾਵਾਂ ’ਤੇ ਇੰਸਪੈਕਸ਼ਨ ਕੀਤੀ ਗਈ। ਜਿੱਥੇ ਕਿਤੇ ਵੀ ਕੋਈ ਮਿਲਾਵਟ ਜਾਂ ਨਕਲੀ ਮਠਿਆਈਆਂ ਦਾ ਸ਼ੱਕ ਹੁੰਦਾ ਹੈ ਤਾਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਿਲਵਾਟਖੋਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖਾਣ ਵਾਲੀਆਂ ਵਸਤੂਆਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਗਗਨਦੀਪ ਕੌਰ ਫੂਡ ਸੇਫਟੀ ਅਫ਼ਸਰ ਦੀ ਫੂਡ ਟੀਮ ਵਲੋਂ ਲਗਾਤਾਰ ਜ਼ਿਲ੍ਹੇ ਦੇ ਮਠਿਆਈ ਵਿਕ੍ਰੇਤਾਵਾਂ ਤੇ ਹਲਵਾਈਆਂ ਦੀਆਂ ਦੁਕਾਨਾਂ ਦੀ ਇੰਸਪੈਕਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਮਠਿਆਈ ਵਿਕ੍ਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਾਫ਼-ਸੁਥਰੀਆਂ ਤੇ ਮਿਲਾਵਟ ਰਹਿਤ ਮਠਿਆਈਆਂ ਹੀ ਲੋਕਾਂ ਨੂੰ ਵੇਚਣ ਅਤੇ ਮਠਿਆਈ ਬਣਾਉਣ ਲੱਗੇ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਮਿਲਾਵਟ ਰਹਿਤ ਸਾਮਾਨ ਦੀਆ ਹੀ ਮਠਿਆਈਆਂ ਤਿਆਰ ਕੀਤੀਆਂ ਜਾਣ। ਇਸ ਮੌਕੇ ਗਗਨਦੀਪ ਕੌਰ ਫੂਡ ਸੇਫ਼ਟੀ ਅਫ਼ਸਰ ਨੇ ਦੱਸਿਆ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਾਣ-ਪੀਣ ਦੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ, ਬੇਕਰੀਆਂ ਤੇ ਮਠਿਆਈ ਵਿਕ੍ਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖਾਣ-ਪੀਣ ਵਾਲੀਆਂ ਵਸਤੂਆਂ ਹੀ ਵੇਚਣ ਅਤੇ ਸਫ਼ਾਈ ਦਾ ਖ਼ਾਸ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਸਾਰੇ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਆਪਣੀ ਫੂਡ ਸੇਫ਼ਟੀ ਐਕਟ ਅਧੀਨ ਰਜਿਸਟ੍ਰੇਸ਼ਨ ਕਰਵਾਉਣੀ ਜਰੂਰੀ ਹੈ।

ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿਚ ਤੇਜ਼ੀ ਲਿਆਉਣ ਅਧਿਕਾਰੀ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।