05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫ਼ਰੀਦਕੋਟ ’ਚ ਦੜਾ-ਸੱਟੇ ਤੇ ਗੈਰ-ਕਾਨੂੰਨੀ ਕੈਸੀਨੋ ਦਾ ਕਾਰੋਬਾਰ ਬੇਖੌਫ਼ ਜਾਰੀ ਰੇਲਵੇ ਸਟੇਸ਼ਨ, ਅੰਬੇਡਕਰ ਨਗਰ, ਭੋਲੂਵਾਲਾ ਰੋਡ ’ਤੇ ਬਾਜ਼ੀਗਰ ਬਸਤੀ ’ਚ ਦੜਾ-ਸੱਟੇ ਦਾ ਜਾਲ ਫ਼ੈਲਣ ਦੇ ਦੋਸ਼

ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)- ਕਦੇ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਲਈ ਜਾਣਿਆ ਜਾਂਦਾ ਫ਼ਰੀਦਕੋਟ ਸ਼ਹਿਰ ਅੱਜ ਅਪਰਾਧ, ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ। ਸ਼ਹਿਰ ਵਿਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਵਿਚਕਾਰ ਹੁਣ ਦੜਾ-ਸੱਟੇ ਅਤੇ ਕਥਿਤ ਗੈਰ-ਕਾਨੂੰਨੀ ਕੈਸੀਨੋ ਦੇ ਕਾਰੋਬਾਰ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋਣ ਲੱਗੇ ਹਨ।

ਅਜੀਤ ਡੈਸਕ 05-11-2026
ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)- ਕਦੇ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਲਈ ਜਾਣਿਆ ਜਾਂਦਾ ਫ਼ਰੀਦਕੋਟ ਸ਼ਹਿਰ ਅੱਜ ਅਪਰਾਧ, ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ। ਸ਼ਹਿਰ ਵਿਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਵਿਚਕਾਰ ਹੁਣ ਦੜਾ-ਸੱਟੇ ਅਤੇ ਕਥਿਤ ਗੈਰ-ਕਾਨੂੰਨੀ ਕੈਸੀਨੋ ਦੇ ਕਾਰੋਬਾਰ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋਣ ਲੱਗੇ ਹਨ। ਸ਼ਹਿਰ ਦੇ ਰੇਲਵੇ ਸਟੇਸ਼ਨ, ਅੰਬੇਡਕਰ ਨਗਰ, ਭੋਲੂਵਾਲਾ ਰੋਡ ਅਤੇ ਬਾਜ਼ੀਗਰ ਬਸਤੀ ਸਮੇਤ ਕਈ ਇਲਾਕਿਆਂ ਵਿਚ ਦੜਾ-ਸੱਟੇ ਦਾ ਕਾਰੋਬਾਰ ਚੱਲਣ ਦੇ ਦੋਸ਼ ਲੱਗ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿਚ ਕਥਿਤ ਤੌਰ ’ਤੇ ਖੁੱਲ੍ਹੇਆਮ ਦਾਅ ਲਗਾਏ ਜਾ ਰਹੇ ਹਨ, ਜਿਸ ਕਾਰਨ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੀ ਮਿਹਨਤ ਦੀ ਕਮਾਈ ਬਰਬਾਦ ਹੋ ਰਹੀ ਹੈ। ਨੌਜਵਾਨਾਂ ਨੂੰ ਰਾਤੋ-ਰਾਤ ਅਮੀਰ ਬਣਨ ਦੇ ਲਾਲਚ ਵਿਚ ਇਸ ਗੈਰ-ਕਾਨੂੰਨੀ ਧੰਦੇ ਵੱਲ ਧੱਕੇ ਜਾਣ ਦੀ ਵੀ ਚਿੰਤਾ ਜਤਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਕੁਝ ਅੰਦਰੂਨੀ ਹਿੱਸਿਆਂ ਵਿਚ ਕਥਿਤ ਤੌਰ ’ਤੇ ਗੈਰ-ਕਾਨੂੰਨੀ ਕੈਸੀਨੋ ਚੱਲਣ ਦੀਆਂ ਚਰਚਾਵਾਂ ਵੀ ਹਨ। ਦੋਸ਼ ਹਨ ਕਿ ਇਨ੍ਹਾਂ ਥਾਵਾਂ ’ਤੇ ਜੂਏ ਰਾਹੀਂ ਵੱਡੀ ਰਕਮ ਦਾ ਲੈਣ-ਦੇਣ ਹੋ ਰਿਹਾ ਹੈ। ਅਜਿਹੀਆਂ ਗਤੀਵਿਧੀਆਂ ਕਾਰਨ ਸਮਾਜਿਕ ਮਾਹੌਲ ਪ੍ਰਭਾਵਿਤ ਹੋਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਲੈ ਕੇ ਵੀ ਚਿੰਤਾ ਵਧ ਰਹੀ ਹੈ। ਸਥਾਨਕ ਲੋਕਾਂ ਅਨੁਸਾਰ ਅਜਿਹੇ ਕਥਿਤ ਗੈਰ-ਕਾਨੂੰਨੀ ਠਿਕਾਣਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਆਵਾਜਾਈ ਬਣੀ ਰਹਿੰਦੀ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਲੋਕਾਂ ਦਾ ਮੰਨਣਾ ਹੈ ਕਿ ਜੂਏ ਅਤੇ ਸੱਟੇਬਾਜ਼ੀ ਵਰਗੀਆਂ ਗਤੀਵਿਧੀਆਂ ਛੋਟੀਆਂ-ਮੋਟੀਆਂ ਚੋਰੀਆਂ, ਲੜਾਈ-ਝਗੜਿਆਂ ਅਤੇ ਆਪਸੀ ਰੰਜਿਸ਼ਾਂ ਨੂੰ ਵੀ ਹਵਾ ਦੇ ਸਕਦੀਆਂ ਹਨ। ਇਸ ਸਾਰੇ ਮਾਮਲੇ ਵਿਚ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉੱਠ ਰਹੇ ਹਨ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਜੇਕਰ ਸ਼ਹਿਰ ਵਿਚ ਅਜਿਹੀਆਂ ਗਤੀਵਿਧੀਆਂ ਚੱਲ ਰਹੀਆਂ ਹਨ ਤਾਂ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਲੋਕਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਗਤੀਵਿਧੀਆਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਗੈਰ-ਕਾਨੂੰਨੀ ਧੰਦੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਡੀ.ਐਸ.ਪੀ ਤਰਲੋਚਨ ਸਿੰਘ ਇਸ ਸਬੰਧੀ ਡੀ.ਐਸ.ਪੀ ਤਰਲੋਚਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਕੀਮਤ ’ਤੇ ਗੈਰ-ਕਾਨੂੰਨੀ ਗ ਤੀਵਿਧੀਆਂ, ਦੜਾ-ਸੱਟਾ ਜਾਂ ਕੈਸੀਨੋ ਦਾ ਕਾਰੋਬਾਰ ਨਹੀਂ ਚੱਲਣ ਦਿੱਤਾ ਜਾਵੇਗਾ। ਜੇਕਰ ਅਜਿਹੀਆਂ ਗਤੀਵਿਧੀਆਂ ਕਿਤੇ ਵੀ ਚੱਲ ਰਹੀਆਂ ਹਨ ਤਾਂ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਅਜਿਹੇ ਅਸਮਾਜਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪਿਛਲੀ ਖ਼ਬਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫ਼ਰੀਦਕੋਟ ਪੁਲਿਸ ਪੂਰੀ ਤਰ੍ਹਾਂ ਵਚਨਬੱਧ- ਬੈਂਸ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ਾਂ ’ਚ ਦੋ ਕਿਸਾਨਾਂ ’ਤੇ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।