05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਤੇ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 4 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ’ਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਸਹਾਇਤਾ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 05-11-2026
ਫ਼ਰੀਦਕੋਟ, 4 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ’ਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਸਹਾਇਤਾ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪ੍ਰਭਦਿਆਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਗਾਰਦ ਨਾਲ ਰਲ ਕੇ ਕੀਤੀ ਗਈ ਜੇਲ੍ਹ ਦੀਆਂ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਰਾਮਜੋਤ ਸਿੰਘ ਉਰਫ਼ ਜੋਤ ਪੁੱਤਰ ਗੁਰਪ੍ਰੀਤ ਸਿੰਘ ਪਾਸੋਂ ਕਥਿਤ ਤੌਰ ’ਤੇ 42 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਤੋਂ ਪੁੱਛ ਗਿੱਛ ਤੋਂ ਬਾਅਦ ਮੰਨਿਆ ਕਿ ਇਹ ਨਸ਼ੀਲਾ ਪਦਾਰਥ ਹਵਾਲਾਤੀ ਬਿਲਾਲ ਅਹਿਮਦ ਪੁੱਤਰ ਵਜੀਰੂਦੀਨ ਤੇ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਲਹੋਰਾ ਸਿੰਘ ਦਾ ਵੀ ਹੈ। ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਜਦ ਹਵਾਲਾਤੀ ਸੁਖਵਿੰਦਰ ਸਿੰਘ ਦੀ ਬੈਰਕ ਦੀ ਤਲਾਸ਼ੀ ਲਈ ਤਾਂ ਉਸ ਦੇ ਖੱਡੇ ਵਿਚੋਂ ਇਕ ਮੋਬਾਈਲ ਫੋਨ ਵੀ ਬਰਾਮਦ ਹੋਇਆ। ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਕਥਿਤ ਦੋਸ਼ਆਂ ਖ਼ਿਲਾਫ਼ ਜੇਲ੍ਹ ਐਕਟ, ਐਨ.ਡੀ.ਪੀ.ਐਸ. ਐਕਟ ਤੇ ਪੰਜਾਬ ਪਰੀਜ਼ਨ ਕੋਰੈਕਸ਼ਨਲ ਸਰਵਿਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਹਰਜਿੰਦਰ ਸਿੰਘ ਚੌਹਾਨ ਬਣੇ ਵਿਧਾਨ ਸਭਾ ਹਲਕਾ ਰਾਜਪੂਤ ਭਲਾਈ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਅਗਲੀ ਖ਼ਬਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫ਼ਰੀਦਕੋਟ ਪੁਲਿਸ ਪੂਰੀ ਤਰ੍ਹਾਂ ਵਚਨਬੱਧ- ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।