05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਅੱਗੇ ਯੂਥ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

. ਫ਼ਰੀਦਕੋਟ , 4 ਨਵੰਬਰ ( ਜਸਵੰਤ ਸਿੰਘ ਪੁਰਬਾ )- ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੁਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਲੋਂ ਕੈਬਨਿਟ ਮੰਤਰੀ ਡਾ .

ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਰਕਰ ਕੈਬਨਿਟ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ 05-11-2026
. ਫ਼ਰੀਦਕੋਟ , 4 ਨਵੰਬਰ ( ਜਸਵੰਤ ਸਿੰਘ ਪੁਰਬਾ )- ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੁਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਲੋਂ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਦੇ ਘਰ ਅੱਗੇ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਚੋਣ ਵਾਅਦੇ ਪੂਰੇ ਨਾ ਕਰਨ ਸਬੰਧੀ ਪੋਸਟਰ ਲਗਾ ਕੇ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਗਏ । ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ । ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ’ ਚ ਅਸਫ਼ਲ ਸਿੱਧ ਹੋਈ ਹੈ , ਜਿਸ ਕਾਰਨ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸਰਕਾਰ ਦੀ ਕਾਰਗੁੁਜ਼ਾਰੀ ਤੋਂ ਅਸੰਤਸ਼ਟ ਜਾਪ ਰਹੇ ਹਨ । ਇਸ ਮੌਕੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੁਕੇਸ਼ ਸੀਓ , ਇੰਚਾਰਜ ਗਗਨਦੀਪ ਜੌਲੀ , ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਅਰਮਾਨ ਭੁੱਲਰ , ਬੂਟਾ ਵਾਂਦਰ , ਹਲਕਾ ਪ੍ਰਧਾਨ ਫ਼ਰੀਦਕੋਟ ਸੁਖਜਿੰਦਰ ਸਿੱਧੂ , ਬਲਾਕ ਪ੍ਰਧਾਨ ਕੋਟਕਪੂਰਾ ਰੁਪਿੰਦਰਜੀਤ ਸਿੰਘ ਸੋਨਾ ਮੌੜ , ਗੁਰਸ਼ਵਿੰਦਰ ਸਿੰਘ ਬਰਾੜ ਮਚਾਕੀ , ਗੁਰਪ੍ਰੀਤ ਸਿੰਘ ਗੋਪੀ ਪੱਕਾ , ਕੇਸ਼ਵ ਬਹਿਬਲ , ਮਹਿਤਾਬ ਸਿੰਘ ਸੰਧੂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ । ਯੂਥ ਕਾਂਗਰਸ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੀ ਬਜਾਏ ਨੌਜਵਾਨਾਂ ਵਿਰੁੱਧ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ । ਆਗੂਆਂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ । ਉਨ੍ਹਾਂ ਨੂੰ ਰੁਜ਼ਗਾਰ , ਸਿੱਖਿਆ ਅਤੇ ਨਸ਼ਿਆਂ ਤੋਂ ਮੁਕਤੀ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ।
ਪਿਛਲੀ ਖ਼ਬਰ ਗਿੱਦੜਬਾਹਾ-ਲੰਬੀ ਸੜਕ ਦੇ ਕਿਨਾਰਿਆਂ ’ਤੇ ਜੰਗਲੀ ਕਿੱਕਰਾਂ ਨੇ ਰਸਤਾ ਰੋਕਿਆ ਧੁੰਦ ’ਚ ਵਾਪਰ ਸਕਦੇ ਹਨ ਹਾਦਸੇ, ਕਿੱਕਰਾਂ ਦ... ਅਗਲੀ ਖ਼ਬਰ ਭਵਿੱਖ ਦੇ ਸੇਵਾ ਕਾਰਜਾਂ ਦੀ ਰਣਨੀਤੀ ਮੌਕੇ 7 ਮਤੇ ਸਰਬਸੰਮਤੀ ਨਾਲ ਪਾਸ- ਡਾ. ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।