05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ਿਲ੍ਹੇ ’ਚ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਉਪਰੰਤ ਪੋਲਿੰਗ ਬੂਥਾਂ ਦੀ ਗਿਣਤੀ 760 ਹੋਈ

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਆਮ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀ ਦੀ ਹੋਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸੰਬੰਧ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਕਮਰਾ ਨੰਬਰ 70 ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ।

ਅਜੀਤ ਡੈਸਕ 05-11-2026
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਆਮ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀ ਦੀ ਹੋਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸੰਬੰਧ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਕਮਰਾ ਨੰਬਰ 70 ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ 083 ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਮੁਕਤਸਰ ਸਾਹਿਬ, ਵਿਧਾਨ ਸਭਾ ਚੋਣ ਹਲਕਾ 084 ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ, 085 ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਮਲੋਟ ਅਤੇ 086 ਸ੍ਰੀ ਮੁਕਤਸਰ ਸਾਹਿਬ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਅੰਤਿਮ ਪ੍ਰਕਾਸ਼ਨਾ ਉਪਰੰਤ ਵਿਧਾਨ ਸਭਾ ਚੋਣ ਹਲਕਾ 083 ਲੰਬੀ ਦੇ 178 ਪੋਲਿੰਗ ਬੂਥ, 084 ਗਿੱਦੜਬਾਹਾ ਦੇ 176 ਪੋਲਿੰਗ ਬੂਥ, 085 ਮਲੋਟ ਦੇ 193 ਪੋਲਿੰਗ ਬੂਥ ਅਤੇ 086 ਮੁਕਤਸਰ ਦੇ 213 ਪੋਲਿੰਗ ਬੂਥ ਹੋ ਗਏ ਹਨ।
ਪਿਛਲੀ ਖ਼ਬਰ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ- ਢਿੱਲਵਾਂ ਅਗਲੀ ਖ਼ਬਰ ਦਾਣਾ ਮੰਡੀ ਮਜ਼ਦੂਰੀ ’ਚ ਵਾਧੇ ਲਈ ਕੱਢੀ ਧੰਨਵਾਦ ਯਾਤਰਾ ਦਾ ਵਿਧਾਇਕ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।