11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੁਖਬੀਰ ਸਿੰਘ ਬਾਦਲ ਅੱਜ ਜੈਤੋ ਵਿਖੇ ਵਪਾਰੀਆਂ ਨਾਲ ਕਰਨਗੇ ਸਿੱਧਾ ਰਾਬਤਾ

ਜੈਤੋ, 10 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮਿਤੀ 11 ਨਵੰਬਰ 2026 ਦਿਨ ਬੁੱਧਵਾਰ ਨੂੰ ਜੈਤੋ ਵਿਖੇ ਪਹੁੰਚ ਰਹੇ ਹਨ। ਉਹ ਸਵੇਰੇ 11 ਵਜੇ ਕਾਲੂ ਰਾਮ ਦੀ ਬਗੀਚੀ ਵਿਖੇ ਵਪਾਰੀ ਵਰਗ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਸਿੱਧੇ ਤੌਰ ’ਤੇ ਜਾਣਕਾਰੀ ਹਾਸਿਲ ਕਰਨਗੇ।

ਸੂਬਾ ਸਿੰਘ ਬਾਦਲ 11-11-2026
ਜੈਤੋ, 10 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮਿਤੀ 11 ਨਵੰਬਰ 2026 ਦਿਨ ਬੁੱਧਵਾਰ ਨੂੰ ਜੈਤੋ ਵਿਖੇ ਪਹੁੰਚ ਰਹੇ ਹਨ। ਉਹ ਸਵੇਰੇ 11 ਵਜੇ ਕਾਲੂ ਰਾਮ ਦੀ ਬਗੀਚੀ ਵਿਖੇ ਵਪਾਰੀ ਵਰਗ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਸਿੱਧੇ ਤੌਰ ’ਤੇ ਜਾਣਕਾਰੀ ਹਾਸਿਲ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦਾ ਇਹ ਦੌਰਾ ਵਪਾਰੀ ਵਰਗ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਪਾਰੀਆਂ ਨੂੰ ਆਪਣੀਆਂ ਮੁਸ਼ਕਿਲਾਂ ਅਤੇ ਕਾਰੋਬਾਰ ਨਾਲ ਜੁੜੇ ਮਸਲੇ ਪਾਰਟੀ ਪ੍ਰਧਾਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਵਰਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ। ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਢੁੱਕਵੇਂ ਕਦਮ ਚੁੱਕਣ ਦਾ ਭਰੋਸਾ ਦਿੱਤਾ ਜਾਵੇਗਾ। ਉਨ੍ਹਾਂ ਵਪਾਰੀ ਵਰਗ ਨੂੰ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਫੇਬਲ ਪਬਲਿਕ ਸਕੂਲ ਵਲੋਂ ਮਾਨਸਿਕ ਸਿਹਤ ਜਾਗਰੂਕਤਾ ਰੈਲੀ ਅਗਲੀ ਖ਼ਬਰ ਵੋਕੇਸ਼ਨਲ ਅਧਿਆਪਕਾਂ ਨੇ ਕਾਲੀ ਦੀਵਾਲੀ ਮਨਾ ਕੇ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।