11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਡੀ.ਸੀ.ਐਮ. ਸਕੂਲ ਦੇ ਖਿਡਾਰੀ ਅੱਵਲ

ਕੋਟਕਪੂਰਾ, 10 ਨਵੰਬਰ (ਮੋਹਰ ਸਿੰਘ ਗਿੱਲ)-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ ਫ਼ਾਜ਼ਿਲਕਾ ਵਿਖ਼ੇ ਕਰਵਾਈਆਂ ਗਈਆਂ, ਜਿਸ ਵਿਚ ਡੀ. ਸੀ.

ਅਜੀਤ ਡੈਸਕ 11-11-2026
ਕੋਟਕਪੂਰਾ, 10 ਨਵੰਬਰ (ਮੋਹਰ ਸਿੰਘ ਗਿੱਲ)-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਰੱਸਾਕਸ਼ੀ ਫ਼ਾਜ਼ਿਲਕਾ ਵਿਖ਼ੇ ਕਰਵਾਈਆਂ ਗਈਆਂ, ਜਿਸ ਵਿਚ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦੇ ਹੋਣਹਾਰ ਖਿਡਾਰੀ ਜਸਮੀਤ ਸਿੰਘ, ਨਵਨੂਰ ਸਿੰਘ ਢਿੱਲੋਂ ਕੈਪਟਨ, ਵਰੁਣ ਕੁਮਾਰ, ਮਹਿਕਦੀਪ ਸਿੰਘ ਮਾਨ, ਗੁਰਸ਼ਰਨ ਸਿੰਘ ਬਰਾੜ, ਅਰਸ਼ਦੀਪ ਸਿੰਘ, ਯੁਵਰਾਜ ਸਿੰਘ, ਮਨਪ੍ਰੀਤ ਸਿੰਘ ਸਿੱਧੂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਖੇਡ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਆਪਣੀ ਅਣਥੱਕ ਮਿਹਨਤ, ਦਿ੍ੜ੍ਹ ਇਰਾਦੇ, ਅਨੁਸ਼ਾਸਨ ਅਤੇ ਬਿਹਤਰੀਨ ਖੇਡ ਕੌਸ਼ਲ ਦਾ ਲੋਹਾ ਮਨਵਾਉਂਦਿਆਂ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਜਿੱਤ ਦਰਜ ਕਰਕੇ ਮਾਣਮੱਤੀ ਪ੍ਰਾਪਤੀ ਹਾਸਿਲ ਕੀਤੀ ਹੈ। ਸਕੂਲ ਦੀ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਇਹ ਸ਼ਾਨਦਾਰ ਸਫ਼ਲਤਾ ਉਨ੍ਹਾਂ ਦੀ ਲਗਨ, ਸਖ਼ਤ ਮਿਹਨਤ ਅਤੇ ਸੁਚੱਜੀ ਜੀਵਨ - ਸ਼ੈਲੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਨਿਖ਼ਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕੋਚ ਭੁਪਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਬੱਚਿਆਂ ਨੂੰ ਨਿਰੰਤਰ ਮਿਹਨਤ, ਸਮਰਪਣ ਅਤੇ ਸੁਚੱਜੀ ਸਿਖਲਾਈ ਰਾਹੀਂ ਇਸ ਮੁਕਾਮ ਤੱਕ ਪਹੁੰਚਾਇਆ ਹੈ। ਮੁੱਖ ਪ੍ਰਬੰਧਕ ਪਵਨ ਮਿੱਤਲ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਸਫ਼ਲਤਾ ਲਈ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 22 ਨੂੰ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਮਲੋਟ ਪਹੁੰਚੇ ਸੁਖਬੀਰ ਸਿੰਘ ਬਾਦਲ ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਡਰ ਦੇ ਮਾਹੌਲ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।