11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਇਕ ਰੋਜ਼ਾ ਇਤਿਹਾਸਕ ਤੇ ਵਿੱਦਿਅਕ ਟੂਰ ਲਗਾਇਆ

ਤਲਵੰਡੀ ਸਾਬੋ, 10 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਇਤਿਹਾਸ ਵਿਭਾਗ ਅਤੇ ਧਰਮ ਅਧਿਐਨ ਵਿਭਾਗ ਵਲੋਂ ਵਿਦਿਆਰਥਣਾਂ ਦੇ ਇਤਿਹਾਸਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ 31 ਵਿਦਿਆਰਥਣਾਂ ਨੂੰ ਹਰਿਆਣਾ ਸਥਿਤ ਸਿੰਧੂ ਘਾਟੀ ਸੱਭਿਅਤਾ ਦੇ ਪ੍ਰਮੁੱਖ ਪੁਰਾਤੱਤਵ ਸਥਾਨ ਰਾਖੀਗੜ੍ਹੀ ਅਤੇ ਇਤਿਹਾਸਕ ਤੇ ਧਾਰਮਿਕ ਮਹੱਤਵ ਵਾਲੇ ਸਥਾਨ ਧਮਤਾਨ ਸਾਹਿਬ ਦਾ ਦੌਰਾ ਕਰਵਾਇਆ ਗਿਆ।

ਅਜੀਤ ਡੈਸਕ 11-11-2026
ਤਲਵੰਡੀ ਸਾਬੋ, 10 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਇਤਿਹਾਸ ਵਿਭਾਗ ਅਤੇ ਧਰਮ ਅਧਿਐਨ ਵਿਭਾਗ ਵਲੋਂ ਵਿਦਿਆਰਥਣਾਂ ਦੇ ਇਤਿਹਾਸਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ 31 ਵਿਦਿਆਰਥਣਾਂ ਨੂੰ ਹਰਿਆਣਾ ਸਥਿਤ ਸਿੰਧੂ ਘਾਟੀ ਸੱਭਿਅਤਾ ਦੇ ਪ੍ਰਮੁੱਖ ਪੁਰਾਤੱਤਵ ਸਥਾਨ ਰਾਖੀਗੜ੍ਹੀ ਅਤੇ ਇਤਿਹਾਸਕ ਤੇ ਧਾਰਮਿਕ ਮਹੱਤਵ ਵਾਲੇ ਸਥਾਨ ਧਮਤਾਨ ਸਾਹਿਬ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥਣਾਂ ਨੇ ਇਸ ਦੌਰਾਨ ਇਤਿਹਾਸਕ ਸਥਾਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਭਾਰਤੀ ਇਤਿਹਾਸ ਤੇ ਵਿਰਾਸਤ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਿਆ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥਣਾਂ ਦੇ ਇਤਿਹਾਸਕ ਅਤੇ ਸੱਭਿਆਚਾਰਕ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੁਸਤਕੀ ਗਿਆਨ ਨੂੰ ਵਿਹਾਰਕ ਅਨੁਭਵ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਅਜਿਹੀਆਂ ਸਿੱਖਿਆਦਾਇਕ ਗਤੀਵਿਧੀਆਂ ਨੂੰ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਦੱਸਿਆ। ਟੂਰ ਦੀ ਅਗਵਾਈ ਇਤਿਹਾਸ ਵਿਭਾਗ ਦੇ ਪ੍ਰੋ. ਕੁਲਜੀਤ ਸਿੰਘ ਵਲੋਂ ਕੀਤੀ ਗਈ। ਉਨ੍ਹਾਂ ਦੇ ਨਾਲ ਪ੍ਰੋ. ਬਲਦੀਪ ਕੌਰ ਅਤੇ ਬੀਬੀ ਬਲਜੀਤ ਕੌਰ ਵੀ ਮੌਜੂਦ ਸਨ। ਟੂਰ ਨੂੰ ਸਫਲ ਬਣਾਉਣ ਵਿਚ ਧਰਮ ਅਧਿਐਨ ਵਿਭਾਗ ਦੇ ਡਾ. ਅਰਸ਼ਵੀਰ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦੀ ਵਾਪਸੀ ਤੋਂ ਕੁਝ ਮਿੰਟ ਪਹਿਲਾਂ ਡਿੱਗਿਆ ਗੇਟ ਅਗਲੀ ਖ਼ਬਰ ਸ਼ਹਿਰ ਦੀ ਸਫ਼ਾਈ ਬਣਾਈ ਰੱਖਣ ’ਚ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਅਹਿਮ ਭੂਮਿਕਾ- ਸਪੀਕਰ ਸੰਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।