11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 13 ਤੋਂ 19 ਨਵੰਬਰ ਤੱਕ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਗੌਰਮਿੰਟ ਟੀਚਰਜ਼ ਯੂਨੀਅਨ (ਜੀ. ਟੀ.

ਅਜੀਤ ਡੈਸਕ 11-11-2026
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 13 ਤੋਂ 19 ਨਵੰਬਰ ਤੱਕ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਗੌਰਮਿੰਟ ਟੀਚਰਜ਼ ਯੂਨੀਅਨ (ਜੀ.ਟੀ.ਯੂ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸੰਬੰਧੀ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈਸ ਸਕੱਤਰ ਪਰਮਜੀਤ ਸਿੰਘ, ਵਿਕਰਮਜੀਤ ਸਿੰਘ ਅਤੇ ਡਾ. ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵਾਰ-ਵਾਰ ਵਾਅਦੇ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਪੂਰਾ ਕਰਨ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕੀਤੇ ਵਾਅਦਿਆਂ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਲੱਗਣ ਵਾਲਾ ਪੱਕਾ ਮੋਰਚਾ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜ਼ਬੂਰ ਕਰਨ ਵਾਸਤੇ ਲਗਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਵਾਰੀ 17 ਨਵੰਬਰ ਨੂੰ ਹੋਵੇਗੀ। ਇਸ ਦਿਨ ਗੌਰਮਿੰਟ ਟੀਚਰਜ਼ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਅਧਿਆਪਕ ਸੰਗਰੂਰ ਪਹੁੰਚ ਕੇ ਪੱਕੇ ਮੋਰਚੇ ’ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਸਮੂਹ ਅਧਿਆਪਕਾਂ ਅਤੇ ਮੁਲਾਜ਼ਮ ਵਰਗ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਸ ਸੰਘਰਸ਼ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਰਮੇਸ਼ ਵਰਮਾ, ਬਲਕਰਨ ਸਿੰਘ, ਹਰਜੀਤ ਸਿੰਘ, ਕੁਲਬੀਰ ਜੋਸ਼ੀ, ਰਾਜੇਸ਼ ਕੋਸ਼ਿਕ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਸੁਰੇਸ਼ ਸ਼ਰਮਾ, ਅਮਰੀਕ ਸਿੰਘ, ਮੁਕੇਸ਼ ਕੁਮਾਰ, ਹਰਬਖਸ਼ ਅਤੇ ਬਹਾਦਰ ਸਿੰਘ ਸਮੇਤ ਹੋਰ ਅਧਿਆਪਕ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਅਨਾਜ ਮੰਡੀ ਦੇ ਫ਼ੜ੍ਹ ਨੰਬਰ-1 ਵਿਚ ਭਰਿਆ ਸੀਵਰੇਜ ਦਾ ਪਾਣੀ ਢੇਰੀਆਂ ਅਤੇ ਗੱਟਿਆਂ ਵਿਚ ਪਏ ਝੋਨੇ ਦੇ ਭਿੱ... ਅਗਲੀ ਖ਼ਬਰ ਦੋਦਾ ’ਚ ਚੋਰਾਂ ਦੇ ਹੌਸਲੇ ਬੁਲੰਦ, ਤਿੰਨ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।