12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੋਲਡ ਲੋਨ ਕੰਪਨੀ ਬਰਾਂਚ ’ਚ ਰਾਤ ਸਮੇਂ ਚੋਰੀ ਦੀ ਕੋਸ਼ਿਸ਼

ਫ਼ਰੀਦਕੋਟ , 11 ਨਵੰਬਰ ( ਸਰਬਜੀਤ ਸਿੰਘ )- ਸਥਾਨਕ ਵਾਲਮੀਕਿ ਚੌਂਕ ’ ਚ ਸਥਿਤ ਇਕ ਗੋਲਡ ਲੋਨ ਕੰਪਨੀ ਦੀ ਬਰਾਂਚ ਵਿਚ ਚੋਰੀ ਦੀ ਮਨਸ਼ਾ ਨਾਲ ਕਿਸੇ ਅਣਪਛਾਤੇ ਵਿਅਕਤੀ ਵਲੋਂ ਬਰਾਂਚ ਬੰਦ ਦੌਰਾਨ ਕੰਧ ਤੋੜਨ ਦੀ ਨਾਕਾਮ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਵਲੋਂ ਬਰਾਂਚ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ’ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ।

ਅਜੀਤ ਡੈਸਕ 12-11-2026
ਫ਼ਰੀਦਕੋਟ , 11 ਨਵੰਬਰ ( ਸਰਬਜੀਤ ਸਿੰਘ )- ਸਥਾਨਕ ਵਾਲਮੀਕਿ ਚੌਂਕ ’ ਚ ਸਥਿਤ ਇਕ ਗੋਲਡ ਲੋਨ ਕੰਪਨੀ ਦੀ ਬਰਾਂਚ ਵਿਚ ਚੋਰੀ ਦੀ ਮਨਸ਼ਾ ਨਾਲ ਕਿਸੇ ਅਣਪਛਾਤੇ ਵਿਅਕਤੀ ਵਲੋਂ ਬਰਾਂਚ ਬੰਦ ਦੌਰਾਨ ਕੰਧ ਤੋੜਨ ਦੀ ਨਾਕਾਮ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਵਲੋਂ ਬਰਾਂਚ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ’ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ । ਪ੍ਰਾਪਤ ਸੂਚਨਾ ਅਨੁਸਾਰ ਇੰਦਰਜੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਬਜਾਜ ਗੋਲਡ ਲੋਨ , ਨੇੜੇ ਵਾਲਮੀਕਿ ਚੌਂਕ , ਫ਼ਰੀਦਕੋਟ ਬਰਾਂਚ ਵਿਚ ਬਤੌਰ ਮੈਨੇਜਰ ਕੰਮ ਕਰਦੇ ਹਨ ਅਤੇ ਜਦੋਂ ਦੀਵਾਲੀ ਦੀ ਛੁੱਟੀ ਤੋਂ ਬਾਅਦ ਉਨ੍ਹਾਂ ਵਲੋਂ ਸਵੇਰੇ ਬਰਾਂਚ ਖੋਲ੍ਹੀ ਗਈ ਤਾਂ ਉਨ੍ਹਾਂ ਦੇਖਿਆ ਕਿ ਬਰਾਂਚ ਦੀ ਪੌੜੀਆਂ ਵਾਲੇ ਪਾਸੇ ਤੋਂ ਕੰਧ ਟੁੱਟੀ ਹੋਈ ਸੀ ਅਤੇ ਸੀ . ਸੀ . ਟੀ . ਵੀ . ਕੈਮਰੇ ’ ਚ ਦੇਖਿਆ ਕਿ ਨਾਮਾਲੂਮ ਵਿਅਕਤੀ ਵਲੋਂ ਬਰਾਂਚ ਦੀ ਕੰਧ ਤੋੜ ਕੇ ਚੋਰੀ ਦੀ ਕੋਸ਼ਿਸ਼ ਕੀਤੀ ਗਈ ਹੈ । ਸਹਾਇਕ ਥਾਣੇਦਾਰ ਇਕਬਾਲ ਚੰਦ ਨੇ ਦੱਸਿਆ ਕਿ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ’ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਚੋਰਾਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ । ਥਾਣਾ ਸਾਦਿਕ ਦੀ ਪੁਲਿਸ ਨੇ ਮਿ੍ਤਕ ਭਰੂਣ ਕਬਜ਼ੇ ’ਚ ਲਿਆ ਸਾਦਿਕ , 11 ਨਵੰਬਰ ( ਆਰ . ਐਸ . ਧੁੰਨਾ )- ਥਾਣਾ ਸਾਦਿਕ ਦੇ ਮੁੱਖ ਅਫ਼ਸਰ ਗੁਰਲਾਲ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਾਦਿਕ - ਸ੍ਰੀ ਮੁਕਤਸਰ ਸਾਹਿਬ ਵਾਲੀ ਸੜਕ ’ ਤੇ ਬਣੇ ਡਿਵਾਈਡਰ ਦੇ ਨਾਲ ਇਕ ਮਿ੍ਤਕ ਭਰੂਣ ਪਿਆ ਹੈ । ਇਸ ’ ਤੇ ਤੁਰੰਤ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ ਤੇ ਪੁੱਜੇ ਤੇ ਭਰੂਣ ਨੂੰ ਆਪਣੇ ਕਬਜ਼ੇ ’ ਚ ਲਿਆ । ਸਹਾਇਕ ਥਾਣੇਦਾਰ ਨੇ ਦੱਸਿਆ ਕਿ ਇਸ ਏਰੀਏ ਵਿਚ ਲੱਗੇ ਨਿਗਰਾਨੀ ਕੈਮਰਿਆਂ ਦੀਆਂ ਫੋਟੋਜ਼ ਚੈੱਕ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਭਰੂਣ ਬਾਰੇ ਕੋਈ ਸੁਰਾਗ ਮਿਲ ਸਕੇ , ਪਰ ਅਜੇ ਤੱਕ ਕੁਝ ਪੱਲੇ ਨਹੀਂ ਪਿਆ ਅਤੇ ਇਸ ਭਰੂਣ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ । ਥਾਣਾ ਸਾਦਿਕ ਵਿਖੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਸਕੱਤਰ ਅਰਮਾਨਜੋਤ ਬਰਾੜ ਦਾ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਸਵਾਗਤ ਅਗਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਸੰਤ ਮੋਹਨ ਦਾਸ ਸਕੂਲ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।