12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ

ਮਲੋਟ, 11 ਨਵੰਬਰ (ਪਾਟਿਲ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਇਲਾਕੇ ਦੀ ਸਿਰਮੌਰ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਡਾਇਰੈਕਟਰ ਦਾ ਵਾਧੂ ਚਾਰਜ ਪ੍ਰੋਫ਼ੈਸਰ (ਡਾ.) ਜਸਕਰਨ ਸਿੰਘ ਭੁੱਲਰ ਨੂੰ ਦਿੱਤਾ ਗਿਆ ਹੈ।

ਅਜੀਤ ਡੈਸਕ 12-11-2026
ਮਲੋਟ, 11 ਨਵੰਬਰ (ਪਾਟਿਲ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਇਲਾਕੇ ਦੀ ਸਿਰਮੌਰ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਡਾਇਰੈਕਟਰ ਦਾ ਵਾਧੂ ਚਾਰਜ ਪ੍ਰੋਫ਼ੈਸਰ (ਡਾ.) ਜਸਕਰਨ ਸਿੰਘ ਭੁੱਲਰ ਨੂੰ ਦਿੱਤਾ ਗਿਆ ਹੈ। ਡਾ. ਜਸਕਰਨ ਸਿੰਘ ਭੁੱਲਰ ਨੇ ਸੰਸਥਾ ਦੇ ਡਾਇਰੈਕਟਰ ਦਾ ਅਹੁਦਾ ਸੰਭਾਲਣ ਉਪਰੰਤ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਮੰਤਰੀ (ਚੇਅਰਮੈਨ ਬੋਰਡ ਆਫ਼ ਗਵਰਨਰਜ਼ ਮਿਮਿਟ ਮਲੋਟ), ਮਲੋਟ ਹਲਕੇ ਦੀ ਵਿਧਾਇਕਾ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਫ਼ੈਕਲਟੀ ਅਤੇ ਸਟਾਫ਼ ਮੈਂਬਰਾਂ ਦੇ ਸਨਮੁੱਖ ਇਹ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਮਿਮਿਟ ਸਟਾਫ਼ ਦੇ ਸਹਿਯੋਗ ਨਾਲ ਇਸ ਸੰਸਥਾ ਨੂੰ ਤਰੱਕੀ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਣਗੇ। ਇੱਥੇ ਇਹ ਜ਼ਿਕਰਯੋਗ ਹੈ ਕਿ ਡਾ. ਜਸਕਰਨ ਸਿੰਘ ਭੁੱਲਰ ਪਹਿਲਾਂ ਵੀ ਸਾਲ 2014 ਤੋਂ 2017 ਤੱਕ ਸੰਸਥਾ ਦੇ ਪ੍ਰਿੰਸੀਪਲ ਅਤੇ ਸਾਲ 2 022 ਤੋਂ ਅਪ੍ਰੈਲ 2026 ਤੱਕ ਸੰਸਥਾ ਦੇ ਡਾਇਰੈਕਟਰ ਰਹਿ ਚੁੱਕੇ ਹਨ। ਇਨ੍ਹਾਂ ਦੀ ਰਹਿਨੁਮਾਈ ਹੇਠ ਸੰਸਥਾ ਵਿਚ ਕਈ ਤਰ੍ਹਾਂ ਦੇ ਕੋਰਸ ਸ਼ਰੂ ਹੋਏ ਸਨ। ਜਿੱਥੇ ਸਮੁੱਚੇ ਸਟਾਫ਼ ਵਲੋਂ ਡਾ. ਭੁੱਲਰ ਨੂੰ ਡਾਇਰੈਕਟਰ ਬਨਣ ’ਤੇ ਵਧਾਈ ਦਿੱਤੀ ਗਈ, ਉਥੇ ਹੀ ਇਲਾਕੇ ਦੇ ਪਤਵੰਤੇ, ਸ਼ਖ਼ਸੀਅਤਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਵਿਖੇ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ’ਚ ਜੀ. ਜੀ. ਐਸ. ਪਬਲਿਕ ਸਕੂਲ ਦਾ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।