14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 13-11-2026
ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਕੋਟਕਪੂਰਾ ਰੋਡ ਪਰ ਸਰਹੰਦ ਨਹਿਰ ਦੇ ਨਾਲ ਦੀ ਅੰਦਰਲੀ ਪਟੜੀ ’ਤੇ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਦੀ ਗੱਡੀ ਪਟੜੀ ਤੋਂ ਡੋਗਰ ਬਸਤੀ ਨੂੰ ਕੱਚੇ ਰਸਤੇ ਵੱਲ ਮੁੜੀ ਤਾਂ ਡੋਗਰ ਬਸਤੀ ਵਾਲੀ ਸਾਈਡ ਮੌੜ ਪਰ ਦੋ ਮੋਨੇ ਨੌਜਵਾਨ ਬੈਠੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸੰਦੀਪ ਸਿੰਘ ਉਰਫ਼ ਸੈਂਡੀ ਪੁੱਤਰ ਗੁਰਜੰਟ ਸਿੰਘ ਤੇ ਰੋਬਿਨ ਸਿੰਘ ਉਰਫ਼ ਘੁੱਦਾ ਪੁੱਤਰ ਮੈਬਿਯੂਨ ਵਾਸੀਆਨ ਫ਼ਰੀਦਕੋਟ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ?
ਪਿਛਲੀ ਖ਼ਬਰ ਗੈਸ ਸਿਲੰਡਰ ਫ਼ਟਣ ਕਾਰਨ ਘਰ ’ਚ ਲੱਗੀ ਅੱਗ ਜਾਨੀ ਨੁਕਸਾਨ ਤੋਂ ਬਚਾਅ, ਘਰੇਲੂ ਸਾਮਾਨ ਸੜਿਆ ਅਗਲੀ ਖ਼ਬਰ ਮਲੋਟ ਵਿਖੇ 15 ਨੂੰ ਖੇਡਿਆ ਜਾਵੇਗਾ ‘ਮੈਂ ਸੇ ਹਮ ਤੱਕ’ ਨਾਟਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।