14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੰਗਰੂਰ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ

ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਚੰਡੀਗੜ੍ਹ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੇ ਸੂਬਾਈ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾਈ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ, ਪ੍ਰੈਸ ਸਕੱਤਰ ਰਣਦੀਪ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ, ਸੂਬਾਈ ਆਗੂ ਬਲਕਾਰ ਵਲਟੋਹਾ ਤੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਆਪਣੇ ਪੌਣੇ ਪੰਜ ਸਾਲਾਂ ਦੇ ਰਾਜ ਭਾਗ ਦੌਰਾਨ ਪਿਛਲੀਆਂ ਸਾਰੀਆਂ ਹੁਕਮਰਾਨ ਸਰਕਾਰਾਂ ਤੋਂ ਨਖਿੱਧ ਸਾਬਿਤ ਹੋਈ ਹੈ।

ਸਨਿਚਰਵਾਰ, 1 ਅਗਸਤ, 2026 13-11-2026
ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਚੰਡੀਗੜ੍ਹ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੇ ਸੂਬਾਈ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾਈ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ, ਪ੍ਰੈਸ ਸਕੱਤਰ ਰਣਦੀਪ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ, ਸੂਬਾਈ ਆਗੂ ਬਲਕਾਰ ਵਲਟੋਹਾ ਤੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਆਪਣੇ ਪੌਣੇ ਪੰਜ ਸਾਲਾਂ ਦੇ ਰਾਜ ਭਾਗ ਦੌਰਾਨ ਪਿਛਲੀਆਂ ਸਾਰੀਆਂ ਹੁਕਮਰਾਨ ਸਰਕਾਰਾਂ ਤੋਂ ਨਖਿੱਧ ਸਾਬਿਤ ਹੋਈ ਹੈ। ਆਗੂਆਂ ਨੇ ਕਿਹਾ ਕਿ ਇਸ ਸਰਕਾਰ ਤੋਂ ਪੰਜਾਬ ਦੇ ਸੱਤ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਭਰੋਸਾ ਪੂਰੀ ਤਰ੍ਹਾਂ ਉਠ ਚੁੱਕਿਆ ਹੈ। ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਸਕੱਤਰੇਤ ਤੋਂ ਸਤੌਜ ਤੱਕ ਵਾਪਸ ਭੇਜਣ ਦਾ ਪੱਕਾ ਫ਼ੈਸਲਾ ਕਰ ਲਿਆ ਹੈ। ਇਸ ਫ਼ੈਸਲੇ ਨੂੰ ਲਾਗੂ ਕਰਦੇ ਹੋਏ ਮੀਟਿੰਗ ਦੌਰਾਨ ਨਿਰਣਾ ਲਿਆ ਗਿਆ ਕਿ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 13 ਨਵੰਬਰ ਤੋਂ 19 ਨਵੰਬਰ ਤੱਕ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ 1 ਦਸੰਬਰ ਤੋਂ 5 ਦਸੰਬਰ ਤੱਕ ਪੰਜਾਬ ਦੇ ਸਮੂਹ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਵਿਧਾਇਕਾਂ ਦੇ ਘਰਾਂ ਸਾਹਮਣੇ ਅਰਥੀ ਫੂਕ ਪ੍ਰਦਰਸਨ ਕਰਨ ਦੇ ਪ੍ਰੋਗਰਾਮਾਂ ਵਿਚ, 6 ਦਸੰਬਰ ਨੂੰ ਅਰਥੀ ਫੂਕ ਪ੍ਰਦਰਸ਼ਨਾਂ ਤੋਂ ਬਾਅਦ ਇਕੱਠੀ ਹੋਈ ਸੁਆਹ ਨੂੰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਬੁੱਢਾ ਨਾਲਾ ਲੁਧਿਆਣਾ ਵਿਖੇ ਸੁੱਟਣ ਦੇ ਐਕਸ਼ਨ ਪ੍ਰੋਗਰਾਮਾਂ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਨਾਲ ਸਬੰਧਤਿ ਸਮੂਹ ਜਥੇਬੰਦੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਮੁਨੀਸ਼ ਫਾਊਂਡੇਸ਼ਨ ਵਲੋਂ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।