14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੋਟਕਪੂਰਾ-ਮੋਗਾ ਮੁੱਖ ਮਾਰਗ ਦਾ ਕੰਮ ਦੂਜੇ ਪੜਾਅ ਵੱਲ ਵਧਿਆ ਦੁਕਾਨਦਾਰਾਂ ਨੇ ਲਿਆ ਸੁਖ ਦਾ ਸਾਹ

ਕੋਟਕਪੂਰਾ, 13 ਨਵੰਬਰ ( ਰਿੰਕੂ ਮਲਹੋਤਰਾ)-ਕੋਟਕਪੂਰਾ-ਮੋਗਾ ਮੁੱਖ ਮਾਰਗ ਜਿਸ ਦਾ ਕੰਮ ਪਿਛਲੇ ਮਹੀਨਿਆਂ ਤੋਂ ਚੱਲ ਰਿਹਾ ਹੈ। ਤਿਉਹਾਰ ਦੇ ਮੌਕੇ ਸੜਕ ਦਾ ਕੰਮ ਬੰਦ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਵੇਖਦਿਆਂ ਕੰਮ ਨੂੰ ਫਿਰ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 14-11-2026
ਕੋਟਕਪੂਰਾ, 13 ਨਵੰਬਰ ( ਰਿੰਕੂ ਮਲਹੋਤਰਾ)-ਕੋਟਕਪੂਰਾ-ਮੋਗਾ ਮੁੱਖ ਮਾਰਗ ਜਿਸ ਦਾ ਕੰਮ ਪਿਛਲੇ ਮਹੀਨਿਆਂ ਤੋਂ ਚੱਲ ਰਿਹਾ ਹੈ। ਤਿਉਹਾਰ ਦੇ ਮੌਕੇ ਸੜਕ ਦਾ ਕੰਮ ਬੰਦ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਵੇਖਦਿਆਂ ਕੰਮ ਨੂੰ ਫਿਰ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਸੜਕ ਦੇ ਨਿਰਮਾਣ ਦਾ ਪਹਿਲਾ ਪੜਾਅ ਪੂਰਾ ਕਰਦਿਆਂ ਹੁਣ ਸ਼ਹਿਰ ਦੇ ਮੋਗਾ ਰੋਡ ਸਥਿਤ ਥਾਣੇ ਗਵਾੜ ਤੋਂ ਲੈ ਕੇ ਭਾਰਤ ਡੇਅਰੀ ਨਜ਼ਦੀਕ ਤੱਕ ਸੜਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਸੜਕ ਦਾ ਨਿਰਮਾਣ ਕਾਰਜ ਦਿਨ ਰਾਤ ਲਗਾਤਾਰ ਚੱਲ ਸਕੇ। ਦੁਕਾਨਦਾਰਾਂ ਨੇ ਦੱਸਿਆ ਤਿਉਹਾਰਾਂ ਦੇ ਦਿਨਾਂ ਵਿਚ ਉਨ੍ਹਾਂ ਦੇ ਕਾਰੋਬਾਰ ਨੂੰ ਕਾਫੀ ਠੇਸ ਪੁੱਜੀ ਹੈ। ਸੜਕ ਦਾ ਕੰਮ ਢਿੱਲਾ ਚੱਲਣ ਕਾਰਨ ਉਨ੍ਹਾਂ ਦੀਆਂ ਦੁਕਾਨਾਂ ’ਤੇ ਗਾਹਕਾਂ ਦੀ ਕਮੀ ਆਈ ਹੈ ਜਿਸ ਨਾਲ ਉਨ੍ਹਾਂ ਦਾ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਸਬੰਧਿਤ ਵਿਭਾਗ ਪਾਸੋਂ ਮੰਗ ਕਰਦਿਆਂ ਕਿਹਾ ਕਿ ਸੜਕ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਸੜਕ ਦਾ ਨਿਰਮਾਣ ਕਰਨ ਵਾਲੇ ਠੇਕੇਦਾਰਾਂ ਦੇ ਕਰਿੰਦਿਆਂ ਨੇ ਕਿਹਾ ਕਿ ਕਰੀਬ ਇਕ ਮਹੀਨੇ ਦੇ ਅੰਦਰ ਸੜਕ ਦਾ ਪੂਰਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬੀ ਮਾਹ-2026 ਤਹਿਤ ਰੂਬਰੂ ਅਤੇ ਨਾਟਕ ਮੰਚਨ ਪ੍ਰੋਗਰਾਮ ਕਰਵਾਇਆ ਨਾਟਕਕਾਰ ਡਾ. ਕੁਲਬੀਰ ਮਲਿਕ ਨਾਲ ਰੂਬਰੂ ਸੰਵਾਦ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਸ.ਪ੍ਰਾ.ਸਕੂਲ ਟਹਿਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।