13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬੱਚੇ ਚੰਗੀ ਸਿੱਖਿਆ ਹਾਸਿਲ ਕਰਕੇ ਮਾਪਿਆਂ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ-ਐਡਵੋਕੇਟ ਢਿੱਲੋਂ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਦਿਵਸ ਮੌਕੇ ਜ਼ਿਲ੍ਹਾ ਚਾਈਲਡ ਵੈੱਲਫ਼ੇਅਰ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਐਡਵੋਕੇਟ ਸਰਵਰਿੰਦਰ ਸਿੰਘ ਢਿੱਲੋਂ ਨੇ ਸਮੂਹ ਬੱਚਿਆਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਮਾਪਿਆਂ, ਸਮਾਜ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਿੱਖਿਆ, ਸੁਰੱਖਿਆ ਤੇ ਵਿਕਾਸ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਅਜੀਤ ਡੈਸਕ 14-11-2026
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਦਿਵਸ ਮੌਕੇ ਜ਼ਿਲ੍ਹਾ ਚਾਈਲਡ ਵੈੱਲਫ਼ੇਅਰ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਐਡਵੋਕੇਟ ਸਰਵਰਿੰਦਰ ਸਿੰਘ ਢਿੱਲੋਂ ਨੇ ਸਮੂਹ ਬੱਚਿਆਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਮਾਪਿਆਂ, ਸਮਾਜ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਿੱਖਿਆ, ਸੁਰੱਖਿਆ ਤੇ ਵਿਕਾਸ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣਾ, ਬੱਚਿਆਂ ਤੋਂ ਭਿੱਖਿਆ ਮੰਗਵਾਉਣਾ ਅਤੇ ਬਾਲ ਵਿਆਹ ਕਰਨਾ ਕਾਨੂੰਨੀ ਅਪਰਾਧ ਹਨ। ਇਸੇ ਤਰ੍ਹਾਂ ਕਿਸੇ ਵੀ ਪੁਲਿਸ ਮੁਲਾਜ਼ਮ ਵਲੋਂ ਬੱਚੇ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਥਾਣੇ ਵਿਚ ਰੱਖਣਾ ਗ਼ਲਤ ਹੈ। ਸਰਕਾਰੀ ਜਾਂ ਗੈਰ-ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵਲੋਂ ਵੀ ਬੱਚਿਆਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਢਿੱਲੋਂ ਨੇ ਕਿਹਾ ਕਿ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਹਸਪਤਾਲ, ਬੱਚਿਆਂ ਦੇ ਮਾਪੇ ਜਾਂ ਕੋਈ ਹੋਰ ਸੰਸਥਾ ਬੱਚਿਆਂ ਦੀ ਖ਼ਰੀਦੋ-ਫਰੋਖ਼ਤ ਨਹੀਂ ਕਰ ਸਕਦੀ। ਬੱਚਿਆਂ ਨਾਲ ਸੰਬੰਧਿਤ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਜਾਗਰੂਕ ਹੋਣ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ। ਜੇਕਰ ਕਿਸੇ ਵੀ ਬੱਚੇ ਨਾਲ ਕੋਈ ਅਪਰਾਧ ਜਾਂ ਉਸ ਦੇ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਇਸ ਸੰਬੰਧੀ ਹੈਲਪ ਲਾਈਨ ਨੰਬਰ 1089 ’ਤੇ ਸੂਚਨਾ ਦਿੱਤੀ ਜਾਵੇ।
ਪਿਛਲੀ ਖ਼ਬਰ ਗਿੱਦੜਬਾਹਾ ’ਚ ਬੇਸਹਾਰਾ ਪਸ਼ੂਆਂ ਅਤੇ ਲਾਵਾਰਸ ਕੁੱਤਿਆਂ ਦੀ ਭਰਮਾਰ ਅਗਲੀ ਖ਼ਬਰ ਪੱਤਰਕਾਰ ਕੇ.ਐਲ. ਮੁਕਸਰੀ ਨੂੰ ਸਦਮਾ-ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।