ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਚੱਕ ਦੂਹੇਵਾਲਾ ਸਕੂਲ ’ਚ ਨਵੇਂ ਕਮਰੇ ਦਾ ਉਦਘਾਟਨ
ਰੁਪਾਣਾ, 13 ਨਵੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਵਿਚ ਹੀ ਸਿਹਤ, ਸਿੱਖਿਆ, ਬਿਜਲੀ, ਖੇਤੀਬਾੜੀ ਅਤੇ ਸਮਾਜਿਕ ਭਲਾਈ ਦੇ ਖੇਤਰ ਵਿਚ ਵਿਚ ਕਈ ਲੋਕ ਪੱਖੀ ਫ਼ੈਸਲੇ ਲਾਗੂ ਕਰਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ.
ਰੁਪਾਣਾ, 13 ਨਵੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਵਿਚ ਹੀ ਸਿਹਤ, ਸਿੱਖਿਆ, ਬਿਜਲੀ, ਖੇਤੀਬਾੜੀ ਅਤੇ ਸਮਾਜਿਕ ਭਲਾਈ ਦੇ ਖੇਤਰ ਵਿਚ ਵਿਚ ਕਈ ਲੋਕ ਪੱਖੀ ਫ਼ੈਸਲੇ ਲਾਗੂ ਕਰਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਚੱਕ ਦੂਹੇਵਾਲਾ ਵਿਚ ਨਵੇਂ ਬਣੇ ਕਮਰੇ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਾਉਣਾ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਪ੍ਰਿੰਸੀਪਲ ਪਰਮਜੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਗਰਾਂਟ ਨਾਲ ਸਕੂਲ ਵਿਚ ਹੋਏ ਕੰਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਗ੍ਰਾਮ ਪੰਚਾਇਤ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਰਪੰਚ ਰਜਨੀਸ਼ ਕੁਮਾਰ ਗੁੱਗਾ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮਿਹਨਤ ਸਦਕਾ ਪਿੰਡ ਵਿਚ ਕਰਵਾਏ ਕੰਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਅਵਤਾਰ ਸਿੰਘ, ਡਾ. ਸਤਨਾਮ ਸਿੰਘ, ਛਿੰਦਰ ਪਾਲ ਸਿੰਘ, ਸੇਵਕ ਪੰਚ, ਭੁਪਿੰਦਰ ਸਿੰਘ, ਹੈਡ ਟੀਚਰ ਜਸਵਿੰਦਰ ਸਿੰਘ, ਸੰਦੀਪ ਕਾਠਪਾਲ, ਸੰਜੀਵ ਕੁਮਾਰ, ਸੁਰਿੰਦਰਪਾਲ, ਹਰਦੀਪ ਸਿੰਘ, ਰਵਿੰਦਰ ਕੁਮਾਰ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਰਮਨਦੀਪ ਸਿੰਘ, ਕਰਨਵੀਰ ਸਿੰਘ, ਗੁਰਬਾਜ ਸਿੰਘ, ਰੇਨੂੰ ਬਾਲਾ, ਜਸਮੀਤ ਕੌਰ, ਸੁਮਨ ਰਾਣੀ, ਨਵਦੀਪ ਕੌਰ, ਮਨਪ੍ਰੀਤ ਕੌਰ, ਸਿਵਾਲੀ ਗਰੋਵਰ, ਰਿੰਤੂ ਰਾਣੀ, ਗੁਰਇਕਬਾਲ ਸਿੰਘ, ਸੁਮਨ ਰਾਣੀ, ਗੁਰਮੀਤ ਕੌਰ ਆਦਿ ਹਾਜ਼ਰ ਸਨ।