14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ’ਚ ਸੀ.ਜੀ.ਐਮ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 14 ਨਵੰਬਰ (ਪਾਟਿਲ)-ਕਾਮਰੇਡ ਗੁਰਮੀਤ ਮੋਹਲਾਂ (ਸੀ. ਜੀ.

ਅਜੀਤ ਡੈਸਕ 15-11-2026
ਮਲੋਟ, 14 ਨਵੰਬਰ (ਪਾਟਿਲ)-ਕਾਮਰੇਡ ਗੁਰਮੀਤ ਮੋਹਲਾਂ (ਸੀ.ਜੀ.ਐਮ.) ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਅੰਤਰ ਜ਼ੋਨਲ ਯੁਵਕ ਤੇ ਵਿਰਾਸਤੀ ’ਚ ਮੇਲੇ ਵੱਡੀਆਂ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵੱਖ-ਵੱਖ ਆਈਟਮਾਂ ’ਚ ਹਿੱਸਾ ਲੈਂਦੇ ਹੋਏ ਗੁਰਬਖ਼ਸ਼ ਸਿੰਘ, ਅਸ਼ੀਸ਼ਦੀਪ ਸਿੰਘ, ਧਰਮ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਬਲਕਾਰ ਸਿੰਘ, ਗੁਰਸੇਵਕ ਸਿੰਘ, ਅਨਮੋਲ ਰਤਨ, ਸੁਖਹਰਮਨਦੀਪ ਸਿੰਘ, ਨਾਜ਼ਮਪ੍ਰੀਤ ਕੌਰ, ਕਿਰਨਦੀਪ ਕੌਰ, ਲਵਪ੍ਰੀਤ ਸਿੰਘ ਵਲੋਂ ਫੋਕ ਆਰਕੈਸਟਰਾਂ ਵਿਚੋਂ ਪਹਿਲਾ ਸਥਾਨ ਅਤੇ ਫੋਕ ਇੰਸਟਰੂਮੈਂਟਲ ਸਾਰੰਗੀ ਵਿਚੋਂ ਗੁਰਬਖ਼ਸ਼ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਕਲੀ ਸਿੰਗਿੰਗ ਵਿਚ ਗੁਰਬਖ਼ਸ਼ ਸਿੰਘ, ਬਾਦਸ਼ਾਹ ਖਾਨ, ਉਦੈ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਵਿਅਕਤੀਗਤ ’ਚ ਗੁਰਬਖ਼ਸ਼ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਕਾਲਜ ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ ਤੇ ਰਾਜ ਕੁਮਾਰ ਨੇ ਵਧਾਈ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਕਾਲਜ ਨੋਡਲ ਇੰਚਾਰਜ ਤੇ ਸੰਗੀਤ ਇੰਚਾਰਜ ਪ੍ਰੋ. ਗੁਰਨੇਕ ਸਿੰਘ ਨੇ ਸਾਰੀਆਂ ਟੀਮਾਂ ਦੀ ਦੇਖ-ਰੇਖ ਕੀਤੀ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਸੁਰਪ੍ਰੀਤ ਸਿੰਘ, ਨਿਰਮਲ ਸਿੰਘ, ਮਨਿੰਦਰ ਪਾਲ, ਹਨੀ, ਸੁਰਿੰਦਰ ਸਿੰਘ, ਮਨੀ ਦੀ ਮਿਹਨਤ ਸਦਕਾ ਕਾਲਜ ਦਾ ਨਾਂਅ ਚਮਕਿਆ। ਹੁਣ ਕਾਮਰੇਡ ਗੁਰਮੀਤ ਮੋਹਲਾਂ ਦੀ ਇਹ ਟੀਮ ਪੰਜਾਬ ਯੂਨੀਵਰਸਿਟੀ ਵਲੋਂ ਇੰਟਰ ਯੂਨੀਵਰਸਿਟੀ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 28 ਯੂਨੀਵਰਸਿਟੀਆਂ ਦੇ ਹੋ ਰਹੇ ਮੁਕਾਬਲੇ ਵਿਚ ਭਾਗ ਲਵੇਗੀ
ਪਿਛਲੀ ਖ਼ਬਰ 20 ਨੂੰ ਰਣਧੀਰ ਸਿੰਘ ਧੀਰਾ ਖੁੱਡੀਆਂ ਦੇ ਘਰ ਅੱਗੇ ਕੀਤਾ ਜਾਵੇਗਾ ਇਕੱਠ - ਪੀ . ਐਸ . ਯੂ . ਅਗਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਦੀ ਵਿਦਿਆਰਥਣ ਦਾ ਸ਼ੁੱਧ ਗੁਰਬਾਣੀ ਉਚਾਰਨ ’ ਚ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।