14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

20 ਨੂੰ ਰਣਧੀਰ ਸਿੰਘ ਧੀਰਾ ਖੁੱਡੀਆਂ ਦੇ ਘਰ ਅੱਗੇ ਕੀਤਾ ਜਾਵੇਗਾ ਇਕੱਠ - ਪੀ . ਐਸ . ਯੂ .

ਲੰਬੀ, 14 ਨਵੰਬਰ (ਮੇਵਾ ਸਿੰਘ)-ਪੀ. ਐਸ.

ਪੀ.ਐਸ.ਯੂ. ਆਗੂ ਗੱਲਬਾਤ ਕਰਦੇ ਹੋਏ। ਤਸਵੀਰ: ਮੇਵਾ ਸਿੰਘ 15-11-2026
ਲੰਬੀ, 14 ਨਵੰਬਰ (ਮੇਵਾ ਸਿੰਘ)-ਪੀ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਅਤੇ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਈ.ਟੀ.ਆਈ. ਬਾਦਲ ਨੂੰ ਖਿਓਵਾਲੀ ਆਈ.ਟੀ.ਆਈ. ਵਿਚ ਸ਼ਿਫ਼ਟ ਕਰਨ ਦੇ ਫ਼ੈਸਲੇ ਖ਼ਿਲਾਫ਼ ਯੂਨੀਅਨ ਵਲੋਂ ਪਿੰਡ ਬਾਦਲ ਦੇ ਲੋਕਾਂ ਤੇ ਸਿਖਿਆਰਥੀਆਂ ਦੇ ਸਹਿਯੋਗ ਨਾਲ ਲੰਮਾ ਸੰਘਰਸ਼ ਲੜਿਆ ਗਿਆ ਸੀ। ਆਗੂਆਂ ਨੇ ਕਿਹਾ ਕਿ 20 ਨਵੰਬਰ ਨੂੰ ਪਹਿਲਾਂ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਇਕੱਠ ਕਰਨ ਦਾ ਪ੍ਰੋਗਰਾਮ ਰੱਖਿਆ ਗਿਆ ਸੀ, ਪਰ ਹੁਣ ਇਸ ਨੂੰ ਬਦਲ ਕੇ ‘ਆਪ’ ਵਲੋਂ 2027 ਦੀਆਂ ਚੋਣਾਂ ਵਿਚ ਹਲਕਾ ਲੰਬੀ ਤੋਂ ਐਲਾਨ ਕੀਤੇ ਨਵੇਂ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੇ ਘਰ ਮੂਹਰੇ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਇਲਾਕੇ ਦੇ ਲੋਕਾਂ ਤੋਂ ਵੋਟਾਂ ਦੀ ਉਮੀਦ ਰੱਖਣੀ ਹੈ ਤਾਂ ਪਹਿਲਾਂ ਉਨ੍ਹਾਂ ਨੂੰ ਇਸ ਮਸਲੇ ਨੂੰ ਹੱਲ ਕਰਨਾ ਪਵੇਗਾ। ਇਲਾਕੇ ਦੇ ਲੋਕਾਂ ਨੂੰ ਵੀ ਇਸ ਮਸਲੇ ਰਾਹੀਂ ਪਹਿਲਾਂ ਹੀ ਪਰਖ ਲੈਣਾ ਚਾਹੀਦਾ ਹੈ ਕਿ ਇਹ ਉਨ੍ਹਾਂ ਦੇ ਇਲਾਕੇ ਦਾ ਵਿਧਾਇਕ ਬਣਨ ਦੇ ਯੋਗ ਹੈ ਕਿ ਨਹੀਂ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਨ ਲਈ ਜਲਦ ਠੋਸ ਕਦਮ ਨਾ ਚੁੱਕੇ ਗਏ ਤਾਂ 20 ਨਵੰਬਰ ਨੂੰ ਆਈ.ਟੀ.ਆਈ. ਦੇ ਸਿਖਿਆਰਥੀਆਂ ਤੇ ਇਲਾਕੇ ਦੇ ਲੋਕਾਂ ਨੂੰ ਲਾਮਬੰਦ ਕਰਕੇ ਧੀਰਾ ਖੁੱਡੀਆਂ ਦੇ ਘਰ ਦੇ ਬਾਹਰ ਰੋਸ ਇਕੱਠ ਕੀਤਾ ਜਾਵੇਗਾ। ਇਸ ਸੰਬੰਧੀ ਪਿੰਡਾਂ ਵਿਚ ਵੀ ਲਾਮਬੰਦੀ ਮੁਹਿੰਮ ਚਲਾਈ ਜਾਵੇਗੀ।
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ 8,39,679.44 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ - ਡਿਪਟੀ ਕਮਿਸ਼ਨਰ ਅਗਲੀ ਖ਼ਬਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ’ਚ ਸੀ.ਜੀ.ਐਮ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।