15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੇਵਾ ਮੁਕਤ ਪਟਵਾਰੀ, ਕਾਨੂੰਗੋ ਤੇ ਨਾਇਬ ਤਹਿਸੀਲਦਾਰ ਐਸੋਸੀਏਸ਼ਨ ਵਲੋਂ ਬਿੱਲਾਂ ਦੇ ਨਿਪਟਾਰੇ ਦੀ ਮੰਗ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਜਗਦੀਸ਼ ਕੁਮਾਰ ਕਾਨੂੰਗੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੇਵਾ ਮੁਕਤ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ ਅਤੇ ਰਾਜਾ ਰਵਿੰਦਰ ਸਿੰਘ, ਕਾਨੂੰਗੋ ਗੁਰਮੀਤ ਸਿੰਘ ਸਿੱਧੂ, ਰਣਜੀਤ ਸਿੰਘ, ਸਾਧੂ ਸਿੰਘ, ਜਗਮੇਲ ਸਿੰਘ, ਸੁਖਵਿੰਦਰ ਪਾਲ ਸ਼ਰਮਾ ਅਤੇ ਚੌਧਰੀ ਬਲਜਿੰਦਰ ਸਿੰਘ ਸਮੇਤ ਪਟਵਾਰੀ ਬਿੱਕਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਮੱਲ੍ਹਾ, ਨਰਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਬਲਰਾਜ ਸਿੰਘ ਸ਼ਾਮਿਲ ਹੋਏ। ਮੀਟਿੰਗ ਦੀ ਸ਼ੁਰੂਆਤ ’ਚ ਫ਼ਰੀਦਕੋਟ ਦੇ ਨਵ-ਨਿਯੁਕਤ ਤਹਿਸੀਲਦਾਰ ਜਤਿੰਦਰਪਾਲ ਸਿੰਘ ਢਿੱਲੋਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਬਾਬਾ ਫ਼ਰੀਦ ਜੀ ਦੀ ਪਵਿੱਤਰ ਨਗਰੀ ਵਿਚ ਆਉਣ ’ਤੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 16-11-2026
ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਜਗਦੀਸ਼ ਕੁਮਾਰ ਕਾਨੂੰਗੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੇਵਾ ਮੁਕਤ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ ਅਤੇ ਰਾਜਾ ਰਵਿੰਦਰ ਸਿੰਘ, ਕਾਨੂੰਗੋ ਗੁਰਮੀਤ ਸਿੰਘ ਸਿੱਧੂ, ਰਣਜੀਤ ਸਿੰਘ, ਸਾਧੂ ਸਿੰਘ, ਜਗਮੇਲ ਸਿੰਘ, ਸੁਖਵਿੰਦਰ ਪਾਲ ਸ਼ਰਮਾ ਅਤੇ ਚੌਧਰੀ ਬਲਜਿੰਦਰ ਸਿੰਘ ਸਮੇਤ ਪਟਵਾਰੀ ਬਿੱਕਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਮੱਲ੍ਹਾ, ਨਰਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਬਲਰਾਜ ਸਿੰਘ ਸ਼ਾਮਿਲ ਹੋਏ। ਮੀਟਿੰਗ ਦੀ ਸ਼ੁਰੂਆਤ ’ਚ ਫ਼ਰੀਦਕੋਟ ਦੇ ਨਵ-ਨਿਯੁਕਤ ਤਹਿਸੀਲਦਾਰ ਜਤਿੰਦਰਪਾਲ ਸਿੰਘ ਢਿੱਲੋਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਬਾਬਾ ਫ਼ਰੀਦ ਜੀ ਦੀ ਪਵਿੱਤਰ ਨਗਰੀ ਵਿਚ ਆਉਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਅਰਸ਼ਵੀਰ ਗੋਇਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ’ਚ ਆਗੂਆਂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸਨ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਦੀ ਰਿਹਾਇਸ਼ (ਸੰਗਰੂਰ) ਵਿਖੇ ਪੰਜਾਬ ਦੇ ਸਮੁੱਚੇ ਮੁਲਾਜਮਾਂ ਵਲੋਂ ਪੱਕਾ ਮੋਰਚਾ ਲਇਆ ਜਾ ਰਿਹਾ ਹੈ। ਇਸ ਸੰਘਰਸ਼ ਦੀ ਹਮਾਇਤ ਕਰਦਿਆਂ 18 ਨਵੰਬਰ 2026 ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਮੀਟਿੰਗ ’ਚ ਸਰਕਾਰ ਨੂੰ ਜਥੇਬੰਦੀਆਂ ਦੀਆਂ ਮੰਗਾਂ ਮੰਨਣ ਅਤੇ ਲਮਕ ਅਵਸਥਾ ’ਚ ਪਏ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ।
ਪਿਛਲੀ ਖ਼ਬਰ ‘ਆਪ’ ਸਰਕਾਰ ਦੇ ਕੀਤੇ ਕੰਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ- ਚੇਅਰਮੈਨ ਗਗਨ ਧਾਲੀਵਾਲ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਦਾ ਵਿੱਦਿਅਕ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।