‘ਆਪ’ ਸਰਕਾਰ ਦੇ ਕੀਤੇ ਕੰਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ- ਚੇਅਰਮੈਨ ਗਗਨ ਧਾਲੀਵਾਲ
ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਅੱਜ ਹਲਕਾ ਫ਼ਰੀਦਕੋਟ ਦੇ ਪਿੰਡ ਬੁਰਜ ਮਸਤਾ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਜਗਦੇਵ ਸਿੰਘ ਜਿਨ੍ਹਾਂ ਨੇ ਸਰਪੰਚੀ ਦੀ ਚੋਣ ਲੜੀ, ਮੌਜੂਦਾ ਮੈਂਬਰ ਪੰਚਾਇਤ ਰਜਿੰਦਰ ਸਿੰਘ, ਸੁਖਦੇਵ ਸਿੰਘ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਏ ਵੱਡੀ ਗਿਣਤੀ ’ਚ ਲੋਕਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਵਾਇਆ। ਚੇਅਰਮੈਨ ਗਗਨਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਜਿਸ ਕਰਕੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਪਿੰਡ ਬੁਰਜ ਮਸਤਾ ਵਿਖੇ ਵੱਖ ਵੱਖ ਪਾਰਟੀਆਂ ਛੱਡ ‘ਆਪ’ ’ਚ ਸ਼ਾਮਿਲ ਹੋਣ ਵਾਲੇ ਲੋਕਾਂ ਨਾਲ। ਅਜੀਤ ਤਸਵੀਰ
16-11-2026