19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹਾਦਸੇ ਵਾਲੀ ਥਾਂ ਤੋਂ ਪੀੜਤਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ

ਫ਼ਰੀਦਕੋਟ, 18 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਅੱਜ ਫ਼ਰੀਦਕੋਟ ਸ਼ਹਿਰ ਵਿਖੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਏ. ਐਸ.

ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਅੱਜ ਫ਼ਰੀਦਕੋਟ ਸ਼ਹਿਰ ਵਿਖੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਏ. ਐਸ. ਆਈ ਸੁਖਮੰਦਰ ਸਿੰਘ, ਏ.ਐਸ.ਆਈ ਲਖਬੀਰ ਸਿੰਘ, ਏ.ਐਸ.ਆਈ ਸਰਬਜੀਤ ਸਿੰਘ ਅਤੇ ਲੇਡੀ ਕਾਂਸਟੇਬਲ ਅਨੂ ਬਾਲਾ ਨੇ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਪੁਲਿਸ ਵਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਮ ਰਾਹਗੀਰਾਂ ਨੂੰ ਰੋਕ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਦੁਰਘਟਨਾਂ ਸਮੇਂ ਪੀੜਤਾਂ ਨੂੰ ਹਸਪਤਾਲ ਵਿਖੇ ਪਹੁੰਚਾਇਆ ਜਾਵੇਗਾ ਤਾਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਵਾਧੂ ਸਵਾਲ ਕੀਤੇ ਜਾਣਗੇ ਸਗੋਂ ਸਮੇਂ ਸਿਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਬੇਝਿਜਕ ਹੋ ਕੇ ਦੁਰਘਟਨਾ ਸਮੇਂ ਪੀੜਤ ਜ਼ਖ਼ਮੀਆਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਨੇ ਸਿਵਲ ਹਸਪਤਾਲ ਫ਼ਰੀਦਕੋਟ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।