18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਚੰਨੀ ਵਲੋਂ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਸ਼ਲਾਘਾਯੋਗ-ਬਿੱਲੂ ਸਿੱਧੂ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਬਿੱਲੂ ਸਿੱਧੂ ਨੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵਿਚ ਸ਼ਾਮਿਲ ਹੋਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਸਮੇਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇਹ ਸਾਈਕਲ ਯਾਤਰਾ ਕੱਢੀ ਗਈ ਹੈ।

ਅਜੀਤ ਡੈਸਕ 19-11-2026
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਬਿੱਲੂ ਸਿੱਧੂ ਨੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵਿਚ ਸ਼ਾਮਿਲ ਹੋਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਸਮੇਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇਹ ਸਾਈਕਲ ਯਾਤਰਾ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਉਨ੍ਹਾਂ ਨੂੰ ਜੀਵਨ ਵਿਚ ਸਹੀ ਦਿਸ਼ਾ ਵਿਖਾਉਣ ਲਈ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਇਹ ਮੁਹਿੰਮ ਸ਼ਲਾਘਾਯੋਗ ਹੈ। ਸਾਈਕਲ ਯਾਤਰਾ ਨੂੰ ਲੋਕਾਂ ਵਲੋਂ ਮਿਲ ਰਿਹਾ ਪਿਆਰ ਤੇ ਸਮਰਥਨ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਪੰਜਾਬ ਦੇ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ। ਬਿੱਲੂ ਸਿੱਧੂ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਤੋਂ ਨਿਰਾਸ਼ ਹਨ ਅਤੇ ਸੂਬੇ ਵਿਚ ਨਸ਼ਿਆਂ ਤੇ ਗੈਂਗਸਟਰਵਾਦ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਆਮ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਕਿਸੇ ਇਕ ਪਾਰਟੀ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਉਣਗੇ। ਇਸ ਮੌਕੇ ਮੋਹਕਮ ਸਿੰਘ ਸੰਧੂ, ਸਾਬਕਾ ਕੌਂਸਲਰ ਗੁਰਮੀਤ ਸਿੰਘ ਜੀਤਾ, ਰਾਜਵੀਰ ਸਿੰਘ ਬਿੱਟਾ, ਸ਼ਰਨਜੀਤ ਸਿੰਘ ਸ਼ਰਨਾ ਬਰਾੜ, ਮਾਸਟਰ ਦਲਬੀਰ ਸਿੰਘ, ਪੰਮਾ ਚਹਿਲ, ਦਿਲਪ੍ਰੀਤ ਸਿੰਘ, ਪੱਪੂ ਸਰਾਏਨਾਗਾ, ਪ੍ਰੇਮ ਸ਼ਰਮਾ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਤਿੰਨ ਬੇਸਹਾਰਾ ਵਿਅਕਤੀਆਂ ਦਾ ਸਹਾਰਾ ਸੰਸਥਾ ਵਲੋਂ ਸੰਸਕਾਰ ਅਗਲੀ ਖ਼ਬਰ ਗ੍ਰੀਨ ਕਾਰਡ ਸਪਾਂਸਰ ਕਰਨ ਵਾਲੀਆਂ ਕੰਪਨੀਆਂ ਲਈ ਸਖ਼ਤ ਸ਼ਰਤਾਂ ਦੀ ਤਜਵੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।