18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਸਰਚ ਆਪ੍ਰੇਸ਼ਨ ਡਰੱਗ ਹਾਟਸਪਾਟ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਕੀਤੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐਸ.

ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਪੁਲਿਸ ਅਧਿਕਾਰੀ ਤੇ ਕਰਮਚਾਰੀ। 19-11-2026
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐਸ.ਐਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਦੇ ਡਰੱਗ ਹਾਟਸਪਾਟ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਟੀਮਾਂ ਵਲੋਂ ਸਖ਼ਤ ਚੈਕਿੰਗ ਕੀਤੀ ਗਈ। ਇਸ ਆਪ੍ਰੇਸ਼ਨ ਵਿਚ ਸੰਬੰਧਿਤ ਸਬ-ਡਵੀਜ਼ਨਾਂ ਦੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰੀਬ 210 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਪੁਲਿਸ ਟੀਮਾਂ ਨੇ ਵੱਖ-ਵੱਖ ਸ਼ੱਕੀ ਟਿਕਾਣਿਆਂ ’ਤੇ ਪਹੁੰਚ ਕੇ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਤਲਾਸ਼ੀ ਮੁਹਿੰਮ ਵੀ ਚਲਾਈ। ਖ਼ਾਸ ਤੌਰ ’ਤੇ ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਮਾਮਲਿਆਂ ਵਿਚ ਪਹਿਲਾਂ ਤੋਂ ਸ਼ਾਮਿਲ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਨੂੰ ਮਿਲੀਆਂ ਸ਼ਿਕਾਇਤਾਂ ਤੇ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਉਨ੍ਹਾਂ ਇਲਾਕਿਆਂ ਵਿਚ ਵੀ ਚੈਕਿੰਗ ਕੀਤੀ ਗਈ, ਜਿੱਥੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਜਾਂ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਹੋਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਸਨ। ਇਸ ਮੌਕੇ ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹੇ ਵਿਚਂ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਪੁਲਿਸ ਵਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ, ਜਿਸ ਦਾ ਮਕਸਦ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਅਪਰਾਧਿਕ ਅਨਸਰਾਂ ਨੂੰ ਨੱਥ ਪਾਉਣਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਆਮ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ ਅਤੇ ਕਿਸੇ ਵੀ ਨਾਗਰਿਕ ਨੂੰ ਬੇਲੋੜੀ ਪ੍ਰੇਸ਼ਾਨੀ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ 9,14,295.87 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਸਰਕਾਰੀ ਮਿਡਲ ਸਕੂਲ ਅਟਾਰੀ ਦਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।