ਸਵੀਪ ਤਹਿਤ ਅਸੈਂਬਲੀ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 086 ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਤੇ ਕਾਲਜਾਂ ’ਚ ਸਥਾਪਿਤ ਚੋਣ ਸਾਖਰਤਾ ਕਲੱਬਾਂ (ਈ. ਐਲ.
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 086 ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਤੇ ਕਾਲਜਾਂ ’ਚ ਸਥਾਪਿਤ ਚੋਣ ਸਾਖਰਤਾ ਕਲੱਬਾਂ (ਈ.ਐਲ.ਸੀ.) ਦੇ ਵਿਦਿਆਰਥੀਆਂ ਦੇ ਅਸੈਂਬਲੀ ਪੱਧਰੀ ਲੇਖ ਤੇ ਕੁਇਜ ਮੁਕਾਬਲੇ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਇਹ ਮੁਕਾਬਲੇ ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਏ ਗਏ। ਲੇਖ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦੇ ਅਰਸ਼ਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਸਤਵੀਰ ਕੌਰ, ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੀ ਚਾਹਤਰੀਤ ਕੌਰ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਵਿਪਨਦੀਪ ਕੌਰ ਅਤੇ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਦੀ ਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਇਸੇ ਤਰ੍ਹਾਂ ਅਸੈਂਬਲੀ ਪੱਧਰੀ ਕੁਇਜ ਮੁਕਾਬਲਿਆਂ ਵਿਚ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਮਨਵੀਰ ਕੌਰ, ਸਰਕਾਰੀ ਹਾਈ ਸਕੂਲ ਸੱਕਾਂਵਾਲੀ ਦੀ ਪੂਜਾ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਸ਼ੁਗਨਾ ਬਾਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਏਕਮਦੀਪ ਕੌਰ ਅਤੇ ਸਰਕਾਰੀ ਹਾਈ ਸਕੂਲ ਬਰਕੰਦੀ ਦੇ ਮਨਿਕ ਸੱਚਦੇਵਾ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣ ਲਈ ਆਪਣੀ ਜਗ੍ਹਾ ਪੱਕੀ ਕੀਤੀ। ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਕਰਵਾਉਣ ਵਿਚ ਸਵੀਪ ਟੀਮ 086 ਮੁਕਤਸਰ ਦੇ ਸ਼ਮਿੰਦਰ ਬੱਤਰਾ, ਪਰਵੀਨ ਸ਼ਰਮਾ, ਧੀਰਜ ਕੁਮਾਰ ਗੂੰਬਰ, ਸੰਜੀਵ ਕੁਮਾਰ ਗਰੋਵਰ, ਗੌਰਵ ਦੁੱਗਲ, ਗੁਰਦੇਵ ਸਿੰਘ ਅਰੋੜਾ ਅਤੇ ਕੰਨਿਆ ਸਕੂਲ ਦੇ ਰਿੰਕੂ ਕੁਮਾਰ, ਨਿੰਦਰਪਾਲ ਸਿੰਘ, ਕੁਲਜੀਤ ਕੌਰ ਤੇ ਜਸਵਿੰਦਰ ਕੌਰ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਰਾਜ ਕੁਮਾਰ, ਲਖਵੀਰ ਸਿੰਘ, ਹਰਕੰਵਲਜੀਤ ਕੌਰ (ਭੁੱਲਰ), ਅੰਜੂ ਛਾਬੜਾ (ਅਕਾਲ ਅਕੈਡਮੀ), ਡਾ. ਜੋਬਨਜੀਤ ਸਿੰਘ, ਰਮਿੰਦਰ ਕੌਰ (ਸੱਕਾਂਵਾਲੀ), ਕੁਲਜੀਤ ਕੌਰ (ਕੰਨਿਆ ਸਕੂਲ ਮੁਕਤਸਰ), ਭੁਪਿੰਦਰ ਕੁਮਾਰ (ਬਰਕੰਦੀ), ਬਲਪ੍ਰੀਤ ਕੌਰ (ਆਦਰਸ਼ ਭੰਗੇਵਾਲਾ), ਪਰਮਿੰਦਰ ਕੌਰ (ਵੜਿੰਗ) ਅਤੇ ਰਿੰਪਲਜੀਤ ਸਿੰਘ (ਝਬੇਲਵਾਲੀ) ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਅਸੈਂਬਲੀ ਪੱਧਰ ਦੇ ਲੇਖ ਤੇ ਕੁਇਜ਼ ਮੁਕਾਬਲਿਆਂ ’ਚੋਂ ਪੰਜ-ਪੰਜ ਵਿਦਿਆਰਥੀ 19 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਭਾਗ ਲੈਣਗੇ ।