ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸੰਸਥਾ ਦਾ ਵਫ਼ਦ ਏ.ਡੀ.ਸੀ. ਨੂੰ ਮਿਲਿਆ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸੰਸਥਾ ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦਾ ਪੰਜ ਮੈਂਬਰੀ ਵਫ਼ਦ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ ਧਾਲੀਵਾਲ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਵਫ਼ਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਵਾਰਸਾਂ ਬਾਰੇ ਜਾਣਕਾਰੀ ਦਿੱਤੀ ਗਈ।
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸੰਸਥਾ ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦਾ ਪੰਜ ਮੈਂਬਰੀ ਵਫ਼ਦ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ ਧਾਲੀਵਾਲ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਵਫ਼ਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਵਾਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਨੇ ਦੱਸਿਆ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਸੁਤੰਤਰਤਾ ਸੰਗਰਾਮੀਆਂ ਨੇ ਬਿਨਾਂ ਕਿਸੇ ਨਿੱਜੀ ਲਾਲਚ ਦੇ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਬਰਮਾ, ਜਾਪਾਨ, ਮਲੇਸ਼ੀਆ, ਨਿਕੋਬਾਰ ਤੇ ਅੰਡੇਮਾਨ ਵਰਗੇ ਦੇਸ਼ਾਂ ਵਿਚ ਰਹਿ ਕੇ ਆਜ਼ਾਦੀ ਦੀ ਲੜਾਈ ਲੜੀ ਅਤੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੰਸਥਾ ਦੇ ਮੈਂਬਰ ਵੀ ਆਪਣੇ ਬਜ਼ੁਰਗਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ ਨਿਭਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ ਧਾਲੀਵਾਲ ਨੇ ਵਫ਼ਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਨ੍ਹਾਂ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਭਰੋਸਾ ਦਿੱਤਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੇ ਸਰਕਾਰੀ ਦਫ਼ਤਰਾਂ ਨਾਲ ਸੰਬੰਧਿਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸੰਧੂ, ਜ਼ਿਲ੍ਹਾ ਖ਼ਜ਼ਾਨਚੀ ਕੁਲਵੰਤ ਸਿੰਘ ਭਲਾਈਆਣਾ, ਦਫ਼ਤਰ ਇੰਚਾਰਜ ਅਮਰਜੀਤ ਬਾਵਾ ਅਤੇ ਜਸਵਿੰਦਰ ਸਿੰਘ ਸਮੇਤ ਵਫ਼ਦ ਦੇ ਹੋਰ ਮੈਂਬਰ ਹਾਜ਼ਰ ਸਨ।