18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਕਿਯੂ ਏਕਤਾ (ਸਿੱਧੂਪੁਰ) ਨੇ ਮਾਰਕਿਟ ਕਮੇਟੀ ਦਫ਼ਤਰ ਦਾ ਗੇਟ ਬੰਦ ਕਰ ਕੇ ਦਿੱਤਾ ਧਰਨਾ

ਮਲੋਟ, 18 ਨਵੰਬਰ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬੋਦੀਵਾਲਾ ਖੜਕ ਸਿੰਘ ਅਤੇ ਜਗਮੀਤ ਸਿੰਘ ਝੋਰੜ ਜ਼ਿਲ੍ਹਾ ਆਗੂ ਦੀ ਅਗਵਾਈ ਹੇਠ ਅੱਜ ਕੁਝ ਕਿਸਾਨਾਂ ਨੇ ਮਾਰਕਿਟ ਕਮੇਟੀ ਦਫ਼ਤਰ ਦਾ ਮੁੱਖ ਗੇਟ ਬੰਦ ਕਰਕੇ ਮਾਰਕਿਟ ਕਮੇਟੀ ਦੇ ਅੰਦਰਵਾਰ ਵਿਹੜੇ ਵਿਚ ਧਰਨਾ ਲਗਾ ਦਿੱਤਾ ਅਤੇ ਮੰਗ ਕਰਨ ਲੱਗੇ ਕਿ ਜਦੋਂ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੁੰਦੀ, ਉਹ ਧਰਨੇ ਤੋਂ ਨਹੀਂ ਉੱਠਣਗੇ। ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬੋਦੀਵਾਲਾ ਖੜਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਗਪਗ 20-20 ਦਿਨ ਹੋ ਗਏ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ, ਝੋਨੇ ਦੀ ਖ਼ਰੀਦ ਨਹੀਂ ਹੋ ਰਹੀ, ਜਿਸ ਕਰਕੇ ਉਨ੍ਹਾਂ ਨੂੰ ਮਾਰਕਿਟ ਕਮੇਟੀ ਦਾ ਗੇਟ ਬੰਦ ਕਰਕੇ ਆਵਾਜਾਈ ਰੋਕਣੀ ਪਈ।

ਅਜੀਤ ਡੈਸਕ 19-11-2026
ਮਲੋਟ, 18 ਨਵੰਬਰ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬੋਦੀਵਾਲਾ ਖੜਕ ਸਿੰਘ ਅਤੇ ਜਗਮੀਤ ਸਿੰਘ ਝੋਰੜ ਜ਼ਿਲ੍ਹਾ ਆਗੂ ਦੀ ਅਗਵਾਈ ਹੇਠ ਅੱਜ ਕੁਝ ਕਿਸਾਨਾਂ ਨੇ ਮਾਰਕਿਟ ਕਮੇਟੀ ਦਫ਼ਤਰ ਦਾ ਮੁੱਖ ਗੇਟ ਬੰਦ ਕਰਕੇ ਮਾਰਕਿਟ ਕਮੇਟੀ ਦੇ ਅੰਦਰਵਾਰ ਵਿਹੜੇ ਵਿਚ ਧਰਨਾ ਲਗਾ ਦਿੱਤਾ ਅਤੇ ਮੰਗ ਕਰਨ ਲੱਗੇ ਕਿ ਜਦੋਂ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੁੰਦੀ, ਉਹ ਧਰਨੇ ਤੋਂ ਨਹੀਂ ਉੱਠਣਗੇ। ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬੋਦੀਵਾਲਾ ਖੜਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਗਪਗ 20-20 ਦਿਨ ਹੋ ਗਏ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ, ਝੋਨੇ ਦੀ ਖ਼ਰੀਦ ਨਹੀਂ ਹੋ ਰਹੀ, ਜਿਸ ਕਰਕੇ ਉਨ੍ਹਾਂ ਨੂੰ ਮਾਰਕਿਟ ਕਮੇਟੀ ਦਾ ਗੇਟ ਬੰਦ ਕਰਕੇ ਆਵਾਜਾਈ ਰੋਕਣੀ ਪਈ। ਉਨ੍ਹਾਂ ਕਿਹਾ ਕਿ ਰੋਜ਼ ਲਾਰਾ ਲਗਾਇਆ ਜਾਂਦਾ ਹੈ ਕਿ ਖ਼ਰੀਦ ਅੱਜ ਸ਼ੁਰੂ ਹੋਵੇਗੀ ਅਤੇ ਉਨ੍ਹਾਂ ਕਿਹਾ ਕਿ ਅੱਜ ਵੀ 2 ਵਜੇ ਦਾ ਸਮਾਂ ਦਿੱਤਾ ਹੈ, ਪਰ ਖ਼ਰੀਦ ਕਰਨ ਵਾਲੇ ਅਧਿਕਾਰੀ ਤੇ ਮੁਲਾਜ਼ਮ ਇਸੇ ਤਰ੍ਹਾਂ ਹੀ ਕਰਦੇ ਹਨ ਅਤੇ ਲਾਰੇ ਲਗਾ ਕੇ ਚਲੇ ਜਾਂਦੇ ਹਨ। ਉਨ੍ਹਾਂ ਇਸ ਸੰਬੰਧੀ ਡੀ.ਐਮ. ਨਾਲ ਵੀ ਗੱਲ ਕੀਤੀ, ਤਾਂ ਪਹਿਲਾਂ ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਹਾ ਕਿ ਖ਼ਰੀਦ ਬੰਦ ਨਹੀਂ ਹੋਈ, ਪਰ ਫ਼ਿਰ ਉਹ ਕਹਿਣ ਲੱਗੇ ਕਿ ਬਾਅਦ ਦੁਪਹਿਰ 2 ਵਜੇ ਖ਼ਰੀਦ ਸ਼ੁਰੂ ਕਰਾਂਗੇ। ਉਨ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ’ਤੇ ਵੀ ਬਹੁਤ ਗੰਭੀਰ ਦੋਸ਼ ਵੀ ਲਗਾਏ । ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਅਜੇ ਵੀ ਲੱਖਾਂ ਮਣ ਝੋਨਾ ਮੰਡੀ ’ਚ ਪਿਆ ਹੈ, ਜਿਸ ਨੂੰ ਨਾ ਖ਼ਰੀਦਿਆ ਜਾ ਰਿਹਾ ਹੈ ਤੇ ਨਾ ਹੀ ਚੁੱਕਿਆ ਜਾ ਰਿਹਾ। ਜ਼ਿਲ੍ਹਾ ਆਗੂ ਜਗਮੀਤ ਸਿੰਘ ਝੋਰੜ ਨੇ ਵੀ ਕਿਹਾ ਕਿ ਕਿਸਾਨ 15-15, 20-20 ਦਿਨਾਂ ਤੋਂ ਮੰਡੀਆਂ ਵਿਚ ਰੁਲ੍ਹ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਿਹੜਾ ਕਿਸਾਨ ਕਾਟ ਦੇ ਦਿੰਦਾ ਹੈ, ਉਸ ਦਾ ਝੋਨਾ ਤੁਰੰਤ ਤੁਲ ਜਾਂਦਾ ਹੈ ਜਦਕਿ ਦੂਜੇ ਕਿਸਾਨਾਂ ਨੂੰ ਜ਼ਿਆਦਾ ਨਮੀ ਦਾ ਬਹਾਨਾ ਲਗਾ ਕੇ ਉਨ੍ਹਾਂ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਝੋਨੇ ਦੀ ਤੁਰੰਤ ਖ਼ਰੀਦ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇ।
ਪਿਛਲੀ ਖ਼ਬਰ ਪਦਮ ਸ੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਪ੍ਰਦਰਸ਼ਨੀ 21 ਨੂੰ-ਸੰਧੂ ਅਗਲੀ ਖ਼ਬਰ ਸਟੇਟ ਇੰਸਟੀਚਿਊਟ ਮਾਹੂਆਣਾ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਿਚਕਾਰ ਅਹਿਮ ਸਮਝੌਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।