ਛੁੱਟੀ ਕੱਟ ਕੇ ਆਏ ਕੈਦੀ ਪਾਸੋਂ ਮੋਬਾਈਲ ਫ਼ੋਨ ਬਰਾਮਦ
ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ) - ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਕੈਦੀ ਛੁੱਟੀ ਕੱਟ ਕੇ ਜਦੋਂ ਵਾਪਸ ਜ਼ੇਲ੍ਹ ਵਿਚ ਹਾਜ਼ਰ ਹੋਇਆ ਤਾਂ ਜੇਲ੍ਹ ਗਾਰਦ ਵਲੋਂ ਡਿਊੜੀ ਵਿਚ ਤਲਾਸ਼ੀ ਦੌਰਾਨ ਉਸ ਪਾਸੋਂ ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ ਤੇ ਕਥਿਤ ਦੋਸ਼ੀ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਅਜੀਤ ਡੈਸਕ
20-11-2026