20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕੋਟਕਪੂਰਾ ’ਚ 10-11 ਸਾਲ ਦੇ ਬੱਚਿਆਂ ਤੱਕ ਪਹੁੰਚਿਆ ਗਾਂਜੇ ਦਾ ਕਾਰੋਬਾਰ

ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਕੋਟਕਪੂਰਾ ਵਿਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਇਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਇੰਚਾਰਜ ਰਛਪਾਲ ਸਿੰਘ ਸ਼ੋਸਣ ਨੇ ਦਾਅਵਾ ਕੀਤਾ ਹੈ ਕਿ ਸ਼ਹਿਰ ਦੀ ਗਾਂਧੀ ਬਸਤੀ ਇਲਾਕੇ ਵਿਚ 10 ਤੋਂ 11 ਸਾਲ ਦੀ ਉਮਰ ਦੇ ਛੋਟੇ ਬੱਚਿਆਂ ਨੂੰ ਵੀ 50 ਰੁਪਏ ਪ੍ਰਤੀ ਪੁੜੀ ਦੇ ਹਿਸਾਬ ਨਾਲ ਗਾਂਜਾ ਵੇਚਿਆ ਜਾ ਰਿਹਾ ਹੈ।

ਅਜੀਤ ਡੈਸਕ 20-11-2026
ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਕੋਟਕਪੂਰਾ ਵਿਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਇਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਇੰਚਾਰਜ ਰਛਪਾਲ ਸਿੰਘ ਸ਼ੋਸਣ ਨੇ ਦਾਅਵਾ ਕੀਤਾ ਹੈ ਕਿ ਸ਼ਹਿਰ ਦੀ ਗਾਂਧੀ ਬਸਤੀ ਇਲਾਕੇ ਵਿਚ 10 ਤੋਂ 11 ਸਾਲ ਦੀ ਉਮਰ ਦੇ ਛੋਟੇ ਬੱਚਿਆਂ ਨੂੰ ਵੀ 50 ਰੁਪਏ ਪ੍ਰਤੀ ਪੁੜੀ ਦੇ ਹਿਸਾਬ ਨਾਲ ਗਾਂਜਾ ਵੇਚਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਤਹਿਤ ਪਾਰਟੀ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਿਗਰਾਨੀ ਕਰਕੇ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਾਂਧੀ ਬਸਤੀ ਇਲਾਕੇ ਵਿਚ ਨਸ਼ਾ ਵੇਚੇ ਜਾਣ ਦੀ ਸੂਚਨਾ ਮਿਲਣ ’ਤੇ ਪਾਰਟੀ ਦੀ ਟੀਮ ਵਲੋਂ ਬੰਦ ਫਾਟਕਾਂ ਨੇੜੇ ਸਥਿਤ ਗੋਦਾਮਾਂ ਕੋਲ ਪਹੁੰਚ ਕੇ ਕਾਰਵਾਈ ਕੀਤੀ ਗਈ। ਉਨ੍ਹਾਂ ਦਾਅਵੇ ਅਨੁਸਾਰ ਨਸ਼ਾ ਖਰੀਦਣ ਆਏ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਦਕਿ ਕਥਿਤ ਤੌਰ ’ਤੇ ਗਾਂਜਾ ਵੇਚਣ ਵਾਲੀਆਂ ਕੁਝ ਔਰਤਾਂ ਨੂੰ ਫ਼ੜਨ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਉਹ ਭੀੜ ਦਾ ਫ਼ਾਇਦਾ ਉਠਾ ਕੇ ਉੱਥੋਂ ਚਲੀਆਂ ਗਈਆਂ। ਰਛਪਾਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਦਾ ਸਭ ਤੋਂ ਗੰਭੀਰ ਪਹਿਲੂ ਛੋਟੀ ਉਮਰ ਦੇ ਬੱਚਿਆਂ ਨੂੰ ਨਸ਼ੇ ਦੀ ਲਤ ਵੱਲ ਧੱਕੇ ਜਾਣ ਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੁਲਿਸ ਵਲੋਂ ਉਨ੍ਹਾਂ ਦੀ ਟੀਮ ਨੂੰ ਲੋੜੀਂਦਾ ਸਹਿਯੋਗ ਨਹੀਂ ਮਿਲਦਾ ਸੀ, ਪਰ ਹੁਣ ਡੀ.ਐਸ.ਪੀ ਕੋਟਕਪੂਰਾ ਸੰਜੀਵ ਕੁਮਾਰ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਨਸ਼ਾ ਵੇਚੇ ਜਾਣ ਦੀ ਸੂਚਨਾ ਮਿਲਣ ’ਤੇ ਪੁਲਿਸ ਵਲੋਂ ਮੌਕੇ ’ਤੇ ਟੀਮ ਭੇਜੀ ਜਾਂਦੀ ਹੈ।
ਪਿਛਲੀ ਖ਼ਬਰ ਪੁਲਿਸ ਵਲੋਂ 260 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਕਾਬੂ ਅਗਲੀ ਖ਼ਬਰ ਛੁੱਟੀ ਕੱਟ ਕੇ ਆਏ ਕੈਦੀ ਪਾਸੋਂ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।