20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੜਕ ਰੋਡ ਸੇਫ਼ਟੀ (ਰਾਹਤ ਵੀਰ ਸਕੀਮ) ਸੰਬੰਧੀ ਟ੍ਰੈਫ਼ਿਕ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕੀਤਾ

ਬਾਜਾਖਾਨਾ, 19 ਨਵੰਬਰ (ਜਗਦੀਪ ਸਿੰਘ ਗਿੱਲ)- ਬਾਜਾਖਾਨਾ ਵਿਖੇ ਟ੍ਰੈਫ਼ਿਕ ਪੁਲਿਸ ਵਲੋਂ ਟ੍ਰੈਫ਼ਿਕ ਇੰਚਾਰਜ ਏ. ਐਸ.

ਅਜੀਤ ਡੈਸਕ 20-11-2026
ਬਾਜਾਖਾਨਾ, 19 ਨਵੰਬਰ (ਜਗਦੀਪ ਸਿੰਘ ਗਿੱਲ)- ਬਾਜਾਖਾਨਾ ਵਿਖੇ ਟ੍ਰੈਫ਼ਿਕ ਪੁਲਿਸ ਵਲੋਂ ਟ੍ਰੈਫ਼ਿਕ ਇੰਚਾਰਜ ਏ. ਐਸ. ਆਈ. ਹਰਬੰਸ ਲਾਲ ਨੇ ਭਾਰਤ ਸਰਕਾਰ ਦੇ ਟਰਾਂਸਪੋਰਟ ਤੇ ਹਾਈਵੇਅ ਵਿਭਾਗ ਦੇ ਨਵੇਂ ਨਿਯਮਾਂ ਤਹਿਤ ਰਾਹਤ-ਵੀਰ ਸਕੀਮ ਅਧੀਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਡੀ.ਜੀ.ਪੀ. ਪੰਜਾਬ ਪੁਲਿਸ ਵਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਮ ਰਾਹਗੀਰਾਂ ਨੂੰ ਰੋਕ ਕੇ ਦੱਸਿਆ ਕਿ ਜੇਕਰ ਸੜਕ ’ਤੇ ਕਿਸੇ ਤਰ੍ਹਾਂ ਦੀ ਵੀ ਦੁਰਘਟਨਾਂ ਸਮੇਂ ਪੀੜਤਾਂ ਨੂੰ ਹਸਪਤਾਲ ਵਿਖੇ ਪਹੁੰਚਾਇਆ ਜਾਵੇਗਾ ਤਾਂ ਉਨ੍ਹਾਂ ਨੂੰ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਵਾਧੂ ਸਵਾਲ ਕੀਤੇ ਜਾਣਗੇ, ਸਗੋਂ ਸਮੇਂ ਸਿਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀਆਂ ਨੂੰ ਭਾਰਤ ਸਰਕਾਰ ਵਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਬੇਝਿਜਕ ਹੋ ਕੇ ਸੜਕ ਦੁਰਘਟਨਾ ਸਮੇਂ ਪੀੜਤ ਜ਼ਖ਼ਮੀਆਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਤਾਂ ਜੋ ਸੜਕ ਹਾਦਸਿਆ ਦੌਰਾਨ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਭਗਵੰਤ ਮਾਨ ਦੀ ਵਧ ਰਹੀ ਹਰਮਨ ਪਿਆਰਤਾ ਤੋਂ ਵਿਰੋਧੀ ਡਾਢੇ ਪ੍ਰੇਸ਼ਾਨ : ਡਾ. ਹਰਪਾਲ ਸਿੰਘ ਢਿੱਲਵਾਂ ਅਗਲੀ ਖ਼ਬਰ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।