19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ਿਲ੍ਹਾ ਪੱਧਰੀ ਟੈੱਕ-ਫ਼ੇਅਰ ਮੁਕਾਬਲੇ ’ਚ ਬਰਗਾੜੀ ਸਕੂਲ ਦਾ ਵਿਦਿਆਰਥੀ ਅੱਵਲ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ‘ਮਿਸ਼ਨ ਰਫ਼ਤਾਰ’ ਤਹਿਤ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ 40 ਦੇ ਕਰੀਬ ਐਮ.

ਅਜੀਤ ਡੈਸਕ 20-11-2026
ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ‘ਮਿਸ਼ਨ ਰਫ਼ਤਾਰ’ ਤਹਿਤ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ 40 ਦੇ ਕਰੀਬ ਐਮ. ਪੀ. ਸ੍ਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪਣੇ ਆਪਣੇ ਵਲੋਂ ਤਿਆਰ ਕੀਤੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਾਈ ਗਈ। ਇਨ੍ਹਾਂ ਪ੍ਰੋਜੈਕਟਾਂ ਦਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਅਤੇ ਉੱਚ ਸਿੱਖਿਆਂ ਅਧਿਕਾਰੀਆਂ ਵਲੋਂ ਨਿਰੀਖਣ ਕਰਕੇ ਐਮ.ਪੀ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਸ਼ਰਨਜੀਤ ਸਿੰਘ, ਚਰਨਜੀਤ ਸਿੰਘ ਅਤੇ ਵੀਰਪਾਲ ਕੌਰ ਅਗਵਾਈ ’ਚ ਤਿਆਰ ਕਰਵਾਏ ਗਏ ਪ੍ਰੋਜੈਕਟ ‘ਸਮਾਰਟ ਸਿਟੀ’ ਨੂੰ ਸਰਵੋਤਮ ਐਲਾਨਦਿਆਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਦਾ ਯੁੱਗ ਤਕਨੀਕ ਦਾ ਯੁਗ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਅਜਿਹੇ ਉਸਾਰੂ ਯਤਨਾਂ ਦੀ ਲੋੜ ਹੈ। ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਕੂਲ ਪਹੁੰਚਣ ’ਤੇ ਸਕੂਲ ਮੁਖੀ ਅਜੀਤਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਘੁੱਦੂਵਾਲਾ ਤੋਂ ਸੰਪਰਕ ਸੜਕਾਂ ਦਾ ਵਿਸਥਾਰ ਕਰਨ ਲਈ ਵਿਧਾਇਕ ਸੇਖੋਂ ਨੇ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।