21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੇਂਦਰੀ ਜੇਲ੍ਹ ’ਚੋਂ 9 ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 9 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਕੈਦੀਆਂ ਤੇ ਪੰਜ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 21-11-2026
ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 9 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਕੈਦੀਆਂ ਤੇ ਪੰਜ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਭਿਵਮ ਤੇਜ ਸਿੰਗਲਾ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਾਨਕ ਤਲਾਸ਼ੀ ਲਈ ਗਈ ਤੇ ਇਸ ਦੌਰਾਨ ਜੇਲ੍ਹ ਨਜ਼ਰਬੰਦ ਬੰਦੀਆਂ ਪਾਸੋਂ 9 ਮੋਬਾਈਲ ਫ਼ੋਨ ਕੀਤੇ ਗਏ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਲਖਵੀਰ ਸਿਘ ਵਾਸੀ ਸਮਾਧ ਭਾਈ ਜ਼ਿਲ੍ਹਾ ਮੋੋਗਾ, ਕੈਦੀ ਅਰਸ਼ਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਕੈਸੋਆਣਾ ਜ਼ਿਲ੍ਹਾ ਫ਼ਿਰੋਜ਼ਪੁਰ, ਹਵਾਲਾਤੀ ਗਗਨਦੀਪ ਸਿੰਘ ਉਰਫ਼ ਗੋਰਾ ਪੁੱਤਰ ਬਲਦੇਵ ਸਿੰਘ ਵਾਸੀ 405 ਵਾਰਡ ਨੰਬਰ 05 ਮੁਹੱਲਾ ਸੇਖੂਪੁਰਾ ਸ੍ਰੀ ਅੰਮ੍ਰਿਤਸਰ ਸਾਹਿਬ, ਹਵਾਲਾਤੀ ਜਗਪ੍ਰੀਤ ਸਿੰਘ ਪੁੱਤਰ ਜਸਵੰਤ ਵਾਸੀ ਸ਼ੇਰਪੁਰ ਤਾਇਬਾ ਫਤਿਹਗੜ੍ਹ ਪੰਜਤੂਰ ਮੋਗਾ, ਹਵਾਲਾਤੀ ਹਰਜੀਤ ਸਿੰਘ ਉਰਫ਼ ਮੋਟਾ ਪੁੱਤਰ ਬਲਵਿੰਦਰ ਸਿੰਘ ਵਾਸੀ 34 ਨੇੜੇ ਮਾਤਾ ਦਾ ਮੰਦਰ ਸਾਧਾ ਵਾਲੀ ਬਸਤੀ ਮੋਗਾ, ਕੈਦੀ ਅਰਸ਼ਦੀਪ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਮਹਿਲ ਕਲਾਂ ਬਰਨਾਲਾ ਤੇ ਹਵਾਲਾਤੀ ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੁਕਰਚੱਕ ਅਬੋਹਰ ਫਾਜ਼ਿਲਕਾ ਹਾਲ ਵਾਸੀ ਮਾਡਰਨ ਕੇਂਦਰੀ ਜੇਲ੍ਹ ਫ਼ਰੀਦਕੋਟ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਐਸ.ਜੀ.ਪੀ.ਸੀ. ਦੇ ਮੁੜ ਪ੍ਰਧਾਨ ਬਣਨ ’ਤੇ ਅਕਾਲੀਆਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਪੁਲਿਸ ਨੇ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ-ਗਰੋਹ ਦੇ 4 ਮੈਂਬਰ ਅਸਲੇ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।