20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਕਾਲੀ ਦਲ-ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਰਛਪਾਲ ਸਿੰਘ ਸੋਸਣ ਦੀ ਟੀਮ ਨੇ ਚਿੱਟਾ ਵੇਚਣ ਵਾਲਿਆਂ ਤੋਂ ਕਢਵਾਈਆਂ ਡੰਡ ਬੈਠਕਾਂ

ਕੋਟਕਪੂਰਾ, 20 ਨਵੰਬਰ (ਰਿੰਕੂ ਮਲਹੋਤਰਾ)-ਅੱਜ ਜਲਾਲੇਆਣਾ ਰੋਡ ਅਤੇ ਪ੍ਰੇਮ ਨਗਰ ਵਿਚ ਚਿੱਟਾ ਵੇਚਣ ਵਾਲਿਆਂ ’ਤੇ ਵਾਰਿਸ ਪੰਜਾਬ ਦੀ ਟੀਮ ਨੇ ਕਾਰਵਾਈ ਕਰਦਿਆਂ ਉਨ੍ਹਾਂ ਤੋਂ ਡੰਡ ਬੈਠਕਾਂ ਕਢਵਾਈਆਂ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਲਈ ਵੀ ਵਰਜਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਰਛਪਾਲ ਸਿੰਘ ਸੋਸਣ ਵਲੋਂ ਅੱਜ ਆਪਣੀ ਟੀਮ ਨਾਲ ਜਲਾਲੇਆਣਾ ਰੋਡ ਅਤੇ ਮੁਹੱਲਾ ਪ੍ਰੇਮ ਨਗਰ ਵਿਖੇ ਕੁਝ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਚਿੱਟਾ ਵੇਚਣ ਦੇ ਦੋਸ਼ ਤਹਿਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਅਜਿਹਾ ਨਾ ਕਰਨ ਸਬੰਧੀ ਡੰਡ ਬੈਠਕਾਂ ਕਢਵਾਈਆਂ।

ਅਜੀਤ ਡੈਸਕ 21-11-2026
ਕੋਟਕਪੂਰਾ, 20 ਨਵੰਬਰ (ਰਿੰਕੂ ਮਲਹੋਤਰਾ)-ਅੱਜ ਜਲਾਲੇਆਣਾ ਰੋਡ ਅਤੇ ਪ੍ਰੇਮ ਨਗਰ ਵਿਚ ਚਿੱਟਾ ਵੇਚਣ ਵਾਲਿਆਂ ’ਤੇ ਵਾਰਿਸ ਪੰਜਾਬ ਦੀ ਟੀਮ ਨੇ ਕਾਰਵਾਈ ਕਰਦਿਆਂ ਉਨ੍ਹਾਂ ਤੋਂ ਡੰਡ ਬੈਠਕਾਂ ਕਢਵਾਈਆਂ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਲਈ ਵੀ ਵਰਜਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਰਛਪਾਲ ਸਿੰਘ ਸੋਸਣ ਵਲੋਂ ਅੱਜ ਆਪਣੀ ਟੀਮ ਨਾਲ ਜਲਾਲੇਆਣਾ ਰੋਡ ਅਤੇ ਮੁਹੱਲਾ ਪ੍ਰੇਮ ਨਗਰ ਵਿਖੇ ਕੁਝ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਚਿੱਟਾ ਵੇਚਣ ਦੇ ਦੋਸ਼ ਤਹਿਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਅਜਿਹਾ ਨਾ ਕਰਨ ਸਬੰਧੀ ਡੰਡ ਬੈਠਕਾਂ ਕਢਵਾਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਕੋਟਕਪੂਰਾ ਹਲਕੇ ਵਿਚ ਨਸ਼ਿਆਂ ਦੀ ਦਲਦਲ ਵਿਚ ਨੌਜਵਾਨ ਪੀੜੀ ਨੂੰ ਧੱਸਿਆ ਜਾ ਰਿਹਾ ਹੈ, ਅੱਜ ਮਿਲੀ ਇਤਲਾਹ ’ਤੇ ਕਾਰਵਾਈ ਕਰਦਿਆਂ ਚਿੱਟਾ ਵੇਚਣ ਵਾਲੇ ਅਤੇ ਖਰੀਦਣ ਵਾਲਿਆਂ ਨੂੰ ਸਖ਼ਤੀ ਨਾਲ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸੂਬੇ ਵਿਚ ਨਸ਼ਾ ਖ਼ਤਮ ਕਰਨ ਵਿਚ ਅਸਫ਼ਲ ਰਹੀ ਹੈ।
ਪਿਛਲੀ ਖ਼ਬਰ ਫ਼ਰੀਦਕੋਟ ਵਿਚ ਕੰਨਾਂ ਦੇ ਮੁਫ਼ਤ ਟੈਸਟ 22 ਨੂੰ ਅਗਲੀ ਖ਼ਬਰ ਚੇਅਰਮੈਨ ਗਗਨਦੀਪ ਧਾਲੀਵਾਲ ਵਲੋਂ ਜ਼ਿਲ੍ਹਾ ਕਚਹਿਰੀ ’ਚ ਆਰ.ਓ. ਸਿਸਟਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।