ਪਿੰਡ ਸ਼ੇਰਾਂਵਾਲੀ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਵਲੋਂ ਸਵਾਗਤ
ਲੰਬੀ, 23 ਨਵੰਬਰ (ਮੇਵਾ ਸਿੰਘ)-ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬ ਕੰਟੇਨਰ ਐਂਡ ਵੇਅਰ ਹਾਊਸਿੰਗ ਦੇ ਚੇਅਰਮੈਨ ਤੇ ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੀ ਅਗਵਾਈ ਹੇਠ ਪਿੰਡ ਸ਼ੇਰਾਂਵਾਲੀ ਵਿਖੇ ਅੱਧੀ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਧੀਰਾ ਖੁੱਡੀਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਪ
ਪਿੰਡ ਸ਼ੇਰਾਂਵਾਲੀ ਵਿਖੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ। ਤਸਵੀਰ: ਮੇਵਾ ਸਿੰਘ
24-11-2026
ਲੰਬੀ, 23 ਨਵੰਬਰ (ਮੇਵਾ ਸਿੰਘ)-ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬ ਕੰਟੇਨਰ ਐਂਡ ਵੇਅਰ ਹਾਊਸਿੰਗ ਦੇ ਚੇਅਰਮੈਨ ਤੇ ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੀ ਅਗਵਾਈ ਹੇਠ ਪਿੰਡ ਸ਼ੇਰਾਂਵਾਲੀ ਵਿਖੇ ਅੱਧੀ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਧੀਰਾ ਖੁੱਡੀਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਲੰਬੀ ਵਿਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣਗੇ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਰਮੇਸ਼ ਕੁਮਾਰ, ਸੁਖਦੇਵ ਰਾਮ, ਪਿੱਪਲ ਸਿੰਘ, ਜਗਜੀਤ ਸਿੰਘ, ਹਰਭਜਨ, ਜਤਿੰਦਰ ਸਿੰਘ ਅਤੇ ਮਲਕੀਤ ਸਿੰਘ ਸ਼ਾਮਿਲ ਸਨ। ਇਸ ਮੌਕੇ ਆਮ ਸੀਨੀਅਰ ਆਗੂ ਜਥੇਦਾਰ ਲਖਵਿੰਦਰ ਸਿੰਘ ਸ਼ੇਰਾਂਵਾਲੀ, ਬਲਾਕ ਪ੍ਰਧਾਨ ਗੁਰਚਰਨ ਸਿੰਘ ਚੰਨਾ, ਜਸ਼ਨਦੀਪ ਸਿੰਘ, ਭਜਨ ਲਾਲ, ਪ੍ਰਧਾਨ ਰਘਬੀਰ ਸਿੰਘ ਫਤੂਹੀਖੇੜਾ, ਚਾਨਣ ਸਿੰਘ, ਬਲੌਰ ਸਿੰਘ, ਨੰਬਰਦਾਰ ਮਨਦੀਪ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਗੁਰਦੀਪ ਸਿੰਘ ਫਤੂਹੀਖੇੜਾ ਅਤੇ ਪੀ.ਏ. ਦਰੋਗਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।