ਅਕਾਲੀ - ਭਾਜਪਾ ਗੱਠਜੋੜ ਨੇ ਵਰਕਰਾਂ ਅੰਦਰ ਨਵਾਂ ਜੋਸ਼ ਭਰਿਆ - ਬਾਦਲ , ਰੂਬੀ ਬਰਾੜ
ਪੰਜਗਰਾਈਂ ਕਲਾਂ, 24 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦੀ ਸਿਆਸਤ ’ਚ ਮੁੜ ਸੁਰਜੀਤ ਹੋਏ ਗੱਠਜੋੜ ਨੇ ਵਿਧਾਨ ਸਭਾ ਹਲਕਾ ਜੈਤੋ ਦੇ ਅਕਾਲੀ ਭਾਜਪਾ ਵਰਕਰਾਂ ਅੰਦਰ ਜੋਸ਼ ਭਰ ਦਿੱਤਾ ਤੇ ਦੋਵਾਂ ਸਿਆਸੀ ਧਿਰਾਂ ਦਾ ਇਹ ਫ਼ੈਸਲਾ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਵਿਚ ਸਹਾਈ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਸਾਬਕਾ ਕੌਮੀ ਜਨਰਲ ਸਕੱਤਰ ਮਨਦੀਪ ਸਿੰਘ ਰੂਬੀ ਬਰਾੜ ਨੇ ਅਕਾਲੀ ਭਾਜਪਾ ਗੱਠਜੋੜ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕੀਤਾ।
ਸੂਬਾ ਸਿੰਘ ਬਾਦਲ, ਮਨਦੀਪ ਸਿੰਘ ਰੂਬੀ ਬਰਾੜ।
25-11-2026