ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ’ ਤਹਿਤ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨਾਲ ਸਪੀਕਰ ਸੰਧਵਾਂ ਨੇ ਕੀਤੀ ਮੁਲਾਕਾਤ
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਥਾੜਾ, ਮੋੜ, ਭੈਰੋ ਭੱਟੀ, ਕੋਠੇ ਰੱਤੀ ਰੋੜੀ, ਦੁਆਰੇਆਣਾ ਦਾ ਦੌਰਾ ਕੀਤਾ ਗਿਆ। ਇਸ ਫ਼ੇਰੀ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਅਧੀਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਪਰਤੇ ਸ਼ਰਧਾਲੂਆਂ ਨਾਲ ਖ਼ਾਸ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਕੋਲੋਂ ਯਾਤਰਾ ਦੇ ਅਨੁਭਵ ਜਾਣੇ।
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਥਾੜਾ, ਮੋੜ, ਭੈਰੋ ਭੱਟੀ, ਕੋਠੇ ਰੱਤੀ ਰੋੜੀ, ਦੁਆਰੇਆਣਾ ਦਾ ਦੌਰਾ ਕੀਤਾ ਗਿਆ। ਇਸ ਫ਼ੇਰੀ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਅਧੀਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਪਰਤੇ ਸ਼ਰਧਾਲੂਆਂ ਨਾਲ ਖ਼ਾਸ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਕੋਲੋਂ ਯਾਤਰਾ ਦੇ ਅਨੁਭਵ ਜਾਣੇ। ਸਪੀਕਰ ਸੰਧਵਾਂ ਨੇ ਸ਼ਰਧਾਲੂਆਂ ਦਾ ਹਾਲ-ਚਾਲ ਪੁੱਛਿਆ ਅਤੇ ਸਰਕਾਰ ਵਲੋਂ ਯਾਤਰਾ ਦੌਰਾਨ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ, ਰਿਹਾਇਸ਼ ਆਦਿ ਪ੍ਰਬੰਧਾਂ ਬਾਰੇ ਫ਼ੀਡਬੈਕ ਲਿਆ। ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਉਨ੍ਹਾਂ ਦੀ ਯਾਤਰਾ ਬੇਹੱਦ ਸੁਖਦ ਅਤੇ ਯਾਦਗਾਰੀ ਰਹੀ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਲੋਕ ਭਲਾਈ ਦੀਆਂ ਅਜਿਹੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਤਨਦੇਹੀ ਨਾਲ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।