26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੋਲ ਆਬਜ਼ਰਵਰ ਕੰਵਲਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਪੈਸ਼ਲ ਇੰਟੈਸਿਵ ਰਿਵੀਜਨ (ਐਸ. ਆਈ.

ਫ਼ਰੀਦਕੋਟ ਵਿਖੇ ਰੋਲ ਆਬਜ਼ਰਵਰ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਕੰਵਲਪ੍ਰੀਤ ਬਰਾੜ ਆਈ.ਏ.ਐਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ। ਅਜੀਤ ਤਸਵੀਰ 26-11-2026
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਪੈਸ਼ਲ ਇੰਟੈਸਿਵ ਰਿਵੀਜਨ (ਐਸ.ਆਈ.ਆਰ) ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਵਿਸ਼ੇਸ਼ ਸਰਸਰੀ ਸੁਧਾਈ ਦਾ ਐਲਾਨ ਕੀਤਾ ਗਿਆ। ਰੋਲ ਆਬਜ਼ਰਵਰ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਕੰਵਲਪ੍ਰੀਤ ਬਰਾੜ ਆਈ.ਏ.ਐਸ ਵਲੋਂ ਮਾਨਤਾ ਪ੍ਰਾਪਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਮਿਤੀ 12 ਨਵੰਬਰ 2026 ਨੂੰ ਡਰਾਫਟ ਵੋਟਰ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ। ਇਹ ਡਰਾਫਟ ਵੋਟਰ ਸੂਚੀ ਮੁੱਖ ਚੋਣ ਅਫਸਰ ਪੰਜਾਬ ਜੀ ਦੀ ਵੈਬ ਸਾਈਟ ’ਤੇ ਉਪਲਬਧ ਹੋਵੇਗੀ। ਵੋਟਰ ਨਾਗਰਿਕ ਇਸ ਡਰਾਫਟ ਵੋਟਰ ਸੂਚੀ ਵਿਚ ਆਪਣਾ ਨਾਮ ਸਬੰਧਿਤ ਚੋਣਕਾਰ ਰਜਿਸਟੇਰਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੀ.ਐਲ.ਓਜ਼ ਪਾਸ ਜਾ ਕੇ ਚੈੱਕ ਕਰ ਸਕਦੇ ਹਨ। ਇਹ ਡਰਾਫਟ ਫੋਟੋ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫ਼ਟ ਕਾਪੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹਾ ਪੱਧਰ ’ਤੇ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਮਿਤੀ 22.11.2026 ਨੂੰ ਸਪੈਸ਼ਲ ਕੈਂਪ ਲਗਾਏ ਗਏ ਜਿਸ ਵਿਚ ਬੀ.ਐੱਲ.ਓ. ਪਾਸ ਡਰਾਫਟ ਵੋਟਰ ਸੂਚੀ ਮੌਜੂਦ ਸੀ ਤਾਂ ਜੋ ਆਮ ਨਾਗਰਿਕ ਆਪਣੇ ਨਾਮ ਦੀ ਜਾਂਚ ਕੀਤੀ ਗਈ ਅਤੇ ਬੀ.ਐਲ.ਓਜ਼. ਵਲੋਂ ਫ਼ਾਰਮ ਨੰ: 06, 07 ਤੇ 08 ਦੀਆਂ ਐਪਲੀਕੇਸ਼ਨਾਂ ਪ੍ਰਾਪਤ ਕੀਤੀਆਂ ਗਈਆਂ ਅਤੇ ਇਸੇ ਤਰ੍ਹਾਂ ਹੀ ਮਿਤੀ 06.12.2026 ਨੂੰ ਵੀ ਸਪੈਸ਼ਲ ਕੈਂਪ ਲਗਾਇਆ ਜਾਵੇਗਾ। ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਮਿਤੀ 28.12.2026 ਤੱਕ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਜ਼ਿਲ੍ਹਾ ਚੋਣ ਤਹਿਸੀਲਦਾਰ ਫ਼ਰੀਦਕੋਟ ਪੂਨਮ ਸਿੱਧੂ, ਰਾਜਨੀਤਿਕ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਮਨਦੀਪ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਮੋਹਨ ਲਾਲ ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਐਮ) ਤੋਂ ਅਸ਼ਵਨੀ ਕੁਮਾਰ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਵਲੋਂ ਜੈਤੋ ਹਲਕੇ ’ਚ ਜਥੇਬੰਦੀ ਮਜ਼ਬੂਤ ਕਰਨ ਲਈ ਵਿਉਂਤਬੰਦੀ ਬੂਥ ਪੱਧਰ ’ਤੇ ਕਮੇਟੀਆਂ ਦੇ ਗਠਨ, ਨਵੇਂ ਮੈਂਬਰ ਜੋੜਨ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।