28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵੋਟਾਂ ਬਣਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ’ਚ 29 ਨੂੰ ਲੱਗਣਗੇ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਤੇ ਕਾਲਜਾਂ ਵਿਚ 29 ਨਵੰਬਰ ਦਿਨ ਐਤਵਾਰ ਨੂੰ ਵਿਦਿਆਰਥੀਆਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਇਸ ਸੰਬੰਧੀ ਅੱਜ ਸਮੂਹ ਬਲਾਕ ਪੱਧਰੀ ਸਵੀਪ ਟੀਮਾਂ ਦੇ ਇੰਚਾਰਜਾਂ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ।

ਅਜੀਤ ਡੈਸਕ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਤੇ ਕਾਲਜਾਂ ਵਿਚ 29 ਨਵੰਬਰ ਦਿਨ ਐਤਵਾਰ ਨੂੰ ਵਿਦਿਆਰਥੀਆਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਇਸ ਸੰਬੰਧੀ ਅੱਜ ਸਮੂਹ ਬਲਾਕ ਪੱਧਰੀ ਸਵੀਪ ਟੀਮਾਂ ਦੇ ਇੰਚਾਰਜਾਂ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ ਦੀ ਰਹਿਨੁਮਾਈ ਹੇਠ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਰਾਜ ਕੁਮਾਰ ਵਲੋਂ ਲਈ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕਾਲਜਾਂ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣਾ ਹੈ। ਇਸ ਲਈ ਹਰੇਕ ਯੋਗ ਵਿਦਿਆਰਥੀ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਂਦਿਆਂ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਸਕੂਲਾਂ ਤੇ ਕਾਲਜਾਂ ਵਿਚ ਚੋਣ ਸਾਖ਼ਰਤਾ ਕਲੱਬਾਂ (ਈ.ਐਲ.ਸੀ.) ਦੇ ਮੈਂਬਰ ਮੌਜੂਦ ਰਹਿਣਗੇ, ਜੋ ਨਵੀਂ ਵੋਟ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਕੋਲੋਂ ਫਾਰਮ ਨੰਬਰ-6 ਭਰਵਾਉਣਗੇ। ਇਸ ਲਈ ਵਿਦਿਆਰਥੀ ਆਪਣਾ ਜਨਮ ਸਰਟੀਫ਼ਿਕੇਟ ਜਾਂ ਦਸਵੀਂ ਜਮਾਤ ਦਾ ਸਰਟੀਫ਼ਿਕੇਟ, ਆਧਾਰ ਕਾਰਡ, ਬੈਂਕ ਪਾਸਬੁੱਕ, ਮਾਤਾ-ਪਿਤਾ ਦਾ ਵੋਟਰ ਕਾਰਡ ਅਤੇ ਇਕ ਪਾਸਪੋਰਟ ਸਾਈਜ਼ ਫ਼ੋਟੋ ਨਾਲ ਲੈ ਕੇ ਆਉਣ। ਇਸ ਮੌਕੇ ਉਨ੍ਹਾਂ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਆਪਣੇ ਅਦਾਰਿਆਂ ਦੇ ਸਾਰੇ ਯੋਗ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਕੋਈ ਵੀ ਯੋਗ ਨੌਜਵਾਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਨੂੰ ਸ੍ਰੀਨਗਰ ਯੰਗ ਲੀਡਰ ਕਨਕਲੇਵ ’ਚ ਮਿਲੀ ਮਾਨਤਾ ਅਗਲੀ ਖ਼ਬਰ ਸੂਬੇ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਤੇ ਪੰਜਾਬ ਹਿਤੈਸ਼ੀ ਧਿਰਾਂ ਇਕੱਠੀਆਂ ਹੋਣ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।