14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਅੱਜ
ਕੋਟਕਪੂਰਾ, 28 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਜੰਮਪਲ ਪ੍ਰਵਾਸੀ ਭਾਰਤੀ ਪ੍ਰਦੀਪ ਮਿਨਹਾਸ ਵਲੋਂ ਆਪਣੇ ਮਾਤਾ ਪਿਤਾ ਦੀ ਨਿੱਘੀ ਯਾਦ ਵਿਚ 14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਪ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਕਿਲਾ ਸਕੂਲ ਨਜ਼ਦੀਕ ਨਵਾਂ ਬੱਸ ਸਟੈਂਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ.
ਕੋਟਕਪੂਰਾ, 28 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਜੰਮਪਲ ਪ੍ਰਵਾਸੀ ਭਾਰਤੀ ਪ੍ਰਦੀਪ ਮਿਨਹਾਸ ਵਲੋਂ ਆਪਣੇ ਮਾਤਾ ਪਿਤਾ ਦੀ ਨਿੱਘੀ ਯਾਦ ਵਿਚ 14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਪ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਕਿਲਾ ਸਕੂਲ ਨਜ਼ਦੀਕ ਨਵਾਂ ਬੱਸ ਸਟੈਂਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਦੀਪਕ ਅਰੋੜਾ, ਭੁਪਿੰਦਰ ਪਾਲ ਕੌਰ ਤੇ ਡਾ. ਮੋਨਿਕਾ ਬਲਿਦਾਨ ਆਪਣੀ ਟੀਮ ਸਮੇਤ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਤੋਂ ਬਾਅਦ ਲੈਂਜ ਪਾਏ ਜਾਣਗੇ। ਯੂਐਸਏ ਦੇ ਵਸਨੀਕ ਪ੍ਰਦੀਪ ਸਿੰਘ ਮਿਨਹਾਸ ਤੇ ਹਰੀ ਓਮ ਸ਼ਰਮਾ ਨੇ ਦੱਸਿਆ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਉਪਰੰਤ ਲੋੜਵੰਦਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ’ਚ ਗਰਭਪਤੀ ਔਰਤਾਂ ਦੀ ਮੁਫ਼ਤ ਜਾਂਚ ਮਾਹਿਰ ਡਾ. ਗੁਰਮੇਹਰ ਕੌਰ ਬਰਾੜ ਵਲੋਂ ਕੀਤਾ ਜਾਵੇਗਾ।